17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਰਾਜਿੰਦਰਾ ਸਕੂਲ ਨੇ ਵਿਦਿਆਰਥੀਆਂ ਲਈ ਹਵਨ ਦਾ ਕਰਵਾਇਆ <br/>

ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ, ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਨੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਇਕ ਪਵਿੱਤਰ ਹਵਨ ਦਾ ਆਯੋਜਨ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਚੇਅਰਪਰਸਨ ਸਾਕਸ਼ੀ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਇਸ ਸ਼ੁੱਭ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਯੱਗ ਵਿਚ ਭੇਟਾਂ ਚੜ੍ਹਾਈਆਂ | ਹਵਨ ਰਾਹੀਂ ਸਕਾਰਾਤਮਿਕ ਊਰਜਾ, ਇਕਾਗਰਤਾ ਅਤੇ ਆਤਮਵਿਸ਼ਵਾਸ ਵਧਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਅਧਿਆਪਕ ਮੌਜੂਦ ਸਨ |

ਪਿਛਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਸੀ.ਬੀ.ਐਸ.ਈ. ਬੋਰਡ ਦੀਆਂ ਹਦਾਇਤਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਇਤਿਹਾਸਕ ਨਗਰ ਡਰੋਲੀ ਭਾਈ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਮਾਤਾ ਦਮੋਦਰੀ ਜੀ ਦੇ ਅਸਥਾਨ 'ਤੇ ਹੋਇਆ ਮਹੀਨਾਵਾਰ ਅੰਮਿ੍ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।