ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਆਈਲਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ 'ਚ ਐਲਾਨੇ ਨਤੀਜਿਆਂ ਵਿਚ ਵਿਦਿਆਰਥੀ ਅਵਤਾਰ ਸਿੰਘ ਵਾਸੀ ਪਿੰਡ ਡਾਲਾ ਨੇ ਲਿਸਨਿੰਗ 'ਚ 7.5, ਰੀਡਿੰਗ ਵਿਚ 6.5, ਸਪੀਕਿੰਗ ਵਿਚ 6.5, ਰਾਈਟਿੰਗ ਵਿਚ 6 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਸਫਲਤਾ ਹਾਸਲ ਕੀਤੀ ਹੈ | ਸੰਸਥਾ ਵਲੋਂ ਆਇਲਟਸ ਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਅਤੇ ਮਾਹਿਰ ਅਧਿਆਪਕਾਂ ਦੀ ਦੇਖ-ਰੇਖ ਹੇਠ ਕਰਵਾਈ ਜਾਂਦੀ ਹੈ | ਜ਼ਿਕਰਯੋਗ ਹੈ ਕਿ ਇੱਥੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਉਨ੍ਹਾਂ ਕਿਹਾ ਕਿ ਜੇਕਰ ਆਈਲਟਸ ਦੀ ਕੋਚਿੰਗ ਲੈਣਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ ਜਾਂ ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦੇ ਹੋ ਜਾਂ ਰਫ਼ਿਊਜ ਕੇਸਾਂ ਸਬੰਧੀ ਸਹੀ ਸਲਾਹ ਲੈਣੀ ਚਾਹੁੰਦੇ ਹੋ ਤਾਂ ਮੋਗਾ ਸਥਿਤ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰ ਸਕਦੇ ਹਨ |