17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਤਾ ਸੁਰਜੀਤ ਕੌਰ ਧਾਲੀਵਾਲ ਰਣਸੀਂਹ ਕਲਾਂ ਦੀ ਤੀਸਰੀ ਬਰਸੀ ਭਲਕੇ <br/>

ਅਜੀਤ ਡੈਸਕ 19-02-2026
ਨਿਹਾਲ ਸਿੰਘ ਵਾਲਾ, 18 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਦੀ ਸਤਿਕਾਰਯੋਗ ਮਾਤਾ ਸਵ. ਸੁਰਜੀਤ ਕੌਰ ਧਾਲੀਵਾਲ ਦੀ ਸਲਾਨਾ ਤੀਸਰੀ ਬਰਸੀ ਸਬੰਧੀ ਸਮਾਗਮ ਭਲਕੇ 20 ਫਰਵਰੀ, ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਵਿਛੋੜਾ ਸਾਹਿਬ, ਪਿੰਡ ਰਣਸੀਂਹ ਕਲਾਂ (ਮੋਗਾ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਨੇ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਸਵ: ਮਾਤਾ ਸੁਰਜੀਤ ਕੌਰ ਧਾਲੀਵਾਲ ਦੀ ਤੀਸਰੀ ਸਾਲਾਨਾ ਬਰਸੀ ਸਬੰਧੀ ਵਿਸ਼ੇਸ਼ ਸਮਾਗਮ ਭਲਕੇ 20 ਫਰਵਰੀ, ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਣਸੀਂਹ ਕਲਾਂ ਦੇ ਗੁਰਦੁਆਰਾ ਵਿਛੋੜਾ ਸਾਹਿਬ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਪਰਿਵਾਰ ਨਾਲ ਸਨੇਹ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਭਲਕੇ-ਬਾਬਾ ਗੁਰਦੀਪ ਸਿੰਘ ਅਗਲੀ ਖ਼ਬਰ ਪੱਤਰਕਾਰ ਗੁਰਤੇਜ ਸਿੰਘ ਬੱਬੀ ਨੂੰ ਸਦਮਾ-ਭਰਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।