05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਨਸਿਕ ਸਿਹਤ ਸੇਵਾਵਾਂ ਲਈ ਟੈਲੀਮਾਨਸ ਸਾਬਤ ਹੋ ਰਿਹਾ ਹੈ ਵਰਦਾਨ-ਸਿਵਲ ਸਰਜਨ <br/>

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਗੁਰਤੇਜ ਸਿੰਘ ਬੱਬੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਟੈਲੀਮਾਨਸ ਪ੍ਰੋਜੈਕਟ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ | ਇਸ ਸਬੰਧੀ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕ ਟੋਲ-ਫ੍ਰੀ ਹੈਲਪ ਲਾਈਨ ਸੇਵਾ ਹੈ, ਜੋ ਪੂਰੇ ਭਾਰਤ ਵਿਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਟੈਲੀਮਾਨਸ ਪੰਜਾਬ ਨੇ ਇਸ ਸਾਲ ਬਹੁਤ ਵੱਡੀ ਮਾਤਰਾ ਵਿਚ ਕਾਲਾਂ ਪ੍ਰਾਪਤ ਕਰਕੇ ਇਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ ਅਤੇ ਲੋੜਵੰਦ ਵਿਅਕਤੀ ਟੋਲ-ਫ੍ਰੀ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ ਅਤੇ ਇਸ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਸਹਾਇਤਾ ਪ੍ਰਾਪਤ ਕਰ ਸਕੇ | ਉਨ੍ਹਾਂ ਕਿਹਾ ਕਿ ਉਪਭੋਗਤਾ ਘਰ ਬੈਠੇ ਹੀ ਆਪਣੇ ਫ਼ੋਨ ਜਾਂ ਮੋਬਾਈਲ ਐਪ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆਵਾਂ ਦਾ ਤਣਾਅ, ਡਿਪਰੈਸ਼ਨ, ਵਿੱਤੀ ਮੁਸ਼ਕਲਾਂ ਅਤੇ ਪਰਿਵਾਰਕ ਮਸਲਿਆਂ ਬਾਰੇ ਪੇਸ਼ੇਵਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ. ਰਾਜੇਸ਼ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਟੈਲੀਮਾਨਸ ਰਾਹੀਂ ਨਾ ਸਿਰਫ਼ ਫ਼ੋਨ 'ਤੇ ਸਲਾਹ ਦਿੱਤੀ ਜਾਂਦੀ ਹੈ, ਬਲ ਕਿ ਲੋੜ ਪੈਣ 'ਤੇ ਵੀਡੀਓ ਕਾਲ ਰਾਹੀਂ ਦਵਾਈਆਂ ਬਾਰੇ ਜਾਣਕਾਰੀ ਅਤੇ ਗੰਭੀਰ ਮਾਮਲਿਆਂ ਵਿਚ ਵਿਅਕਤੀਗਤ ਤੌਰ 'ਤੇ ਮਾਹਿਰਾਂ ਨਾਲ ਮਿਲਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ | ਸਿਹਤ ਵਿਭਾਗ ਮੋਗਾ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਮੁਫ਼ਤ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ |

ਪਿਛਲੀ ਖ਼ਬਰ 'ਆਪ' ਦੀ ਮੋਗਾ ਰੈਲੀ ਤੋਂ ਘਬਰਾਏ ਵਿਰੋਧੀ ਕਰ ਰਹੇ ਬੇਤੁਕੀ ਬਿਆਨਬਾਜ਼ੀ-ਸਹਿਜ ਨੱਥੂਵਾਲਾ <br/> ਅਗਲੀ ਖ਼ਬਰ ਬਠਿੰਡਾ ਦੇ ਨੰਨ੍ਹੇ ਫੁੱਟਬਾਲ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ 'ਚ ਰਚਿਆ ਇਤਿਹਾਸ, ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।