ਬਾਘਾ ਪੁਰਾਣਾ, 19 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਸਤ੍ਹਾ ਸੰਭਾਲੀ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਕੀਤੇ ਹੋਏ ਵਾਅਦੇ ਇਕ ਇਕ ਕਰਕੇ ਪੂਰੇ ਕਰ ਰਹੇ ਹਨ, ਜਿਸ ਕਰਕੇ ਸਰਕਾਰ ਲਗਪਗ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਕਰੀਬ ਸਾਰੇ ਹੀ ਵਾਅਦੇ ਪੂਰੇ ਕਰਨ ਵਿਚ ਕਾਮਯਾਬ ਹੋਈ ਹੈ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਹਲਕਾ ਬਾਘਾ ਪੁਰਾਣਾ ਸਹਿਜ ਨੱਥੂਵਾਲਾ ਨੇ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਹਰੇਕ ਵਿਰੋਧੀ ਪਾਰਟੀ ਘਬਰਾਹਟ ਵਿਚ ਹੈ, ਜਿਸ ਕਰਕੇ ਉਨ੍ਹਾਂ ਦੇ ਆਗੂ ਤੇ ਵਰਕਰ ਬੇਤੁਕੀ ਬਿਆਨਬਾਜ਼ੀ 'ਤੇ ਉੱਤਰੇ ਹੋਏ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੋਗਾ ਜ਼ਿਲੇ੍ਹ ਦੇ ਪਿੰਡ ਕਿਲੀ ਚਾਹਲਾਂ ਵਿਚ ਹੋਈ ਨਸ਼ਿਆਂ ਵਿਰੁੱਧ ਰੈਲੀ ਨੇ ਇਕੱਠ ਪੱਖੋਂ ਇਤਿਹਾਸ ਰਚਿਆ ਹੈ, ਜਿਸ ਨਾਲ ਵਿਰੋਧੀ ਘਬਰਾਏ ਹੋਏ ਹਨ | ਸਹਿਜ ਨੱਥੂਵਾਲਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਇਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਮੁੜ ਸਰਕਾਰ ਬਣਾ ਕੇ ਇਤਿਹਾਸ ਰਚੇਗੀ¢