05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਡਾ. ਅਰੋੜਾ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੇ ਕੈਂਪ ਦਾ ਨਿਰੀਖਣ <br/>

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਾਲੀਏ ਵਾਲਾ ਵਿਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੇ ਕੈਂਪ ਦਾ ਨਿਰੀਖਣ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਯੋਜਨਾ ਵਿਚ ਸ਼ਾਮਿਲ ਹੋ ਕੇ ਹਰੇਕ ਪਰਿਵਾਰ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਕੇਂਦਰ ਸਰਕਾਰ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਨੇ ਬਜ਼ੁਰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿਚ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਦੇਸ਼ ਦੀ ਹੀ ਨਹੀਂ ਸਗੋਂ ਦੁਨੀਆ ਦੀ ਪਹਿਲੀ ਸਰਕਾਰ ਹੋਣ ਦਾ ਮਾਣ ਪ੍ਰਾਪਤ ਹੈ ਜਿਸ ਨੇ ਆਪਣੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਿਹਤ ਕਾਰਡ ਬਣਾਉਣ ਦੇ ਕੈਂਪ ਜਾਰੀ ਰਹਿਣਗੇ |

ਪਿਛਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਨੇ ਕੌਂਸਲਰ ਬੂਟਾ ਸਿੰਘ ਅਤੇ ਮਨੀਸ਼ ਬਜਾਜ ਨੂੰ ਫਾਲਗੁਣ ਤਿਉਹਾਰ ਲਈ ਸੱਦਾ ਪੱਤਰ ਕੀਤੇ ਭੇਟ <br... ਅਗਲੀ ਖ਼ਬਰ 22 ਨੂੰ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।