04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਾਨੂੰਨ ਵਿਵਸਥਾ, ਰੋਜ਼ਗਾਰ ਤੇ ਕਿਸਾਨੀ ਮੁੱਦਿਆਂ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ-ਅਸ਼ਵਨੀ ਸ਼ਰਮਾ

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੋਗਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੂਬੇ ਦੀ ਮੌਜੂਦਾ ਰਾਜਨੀਤਕ ਅਤੇ ਪ੍ਰਸ਼ਾਸਨਿਕ ਸਥਿਤੀ 'ਤੇ ਤਿੱਖਾ ਹਮਲਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਭਾਜਪਾ ਸੂਬੇ ਵਿਚ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਲਈ ਵਚਨਬੱਧ ਹੈ | ਅੱਜ ਇੱਥੇ ਉਹ ਭਾਰਤੀ ਜਨਤਾ ਪਾਰਟੀ ਦੇ ਵਰਕਰ ਟਰੇਨਿੰਗ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਪਹੁੰਚੇ ਸਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਹਿ-ਪ੍ਰਭਾਰੀ ਕੰਵਰਵੀਰ ਸਿੰਘ ਟੌਹੜਾ, ਨਿਧੜਕ ਸਿੰਘ ਬਰਾੜ ਮੁੱਖ ਬੁਲਾਰੇ, ਮੁਖ਼ਤਿਆਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੇ ਸ਼ਰਮਾ, ਦੇਵ ਪਿ੍ਆ ਤਿਆਗੀ, ਹੇਮੰਤ ਸੂਦ, ਕਮਲ ਘਾਰੂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ, ਰਾਕੇਸ਼ ਰਾਠੌਰ, ਰਾਹੁਲ ਗਰਗ ਅਤੇ ਵਿੱਕੀ ਸਿਤਾਰਾ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੌਜੂਦਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ, ਰੋਜ਼ਗਾਰ ਅਤੇ ਕਿਸਾਨ ਹਿਤ ਵਰਗੇ ਮੁੱਦਿਆਂ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨਾਂ ਵਿਚ ਬੇਰੁਜ਼ਗਾਰੀ ਵੱਧ ਰਹੀ ਹੈ ਅਤੇ ਆਮ ਆਦਮੀ ਮਹਿੰਗਾਈ ਤੋਂ ਪਰੇਸ਼ਾਨ ਹੈ | ਭਾਜਪਾ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਜਨ-ਹਿਤ ਦੀ ਆਵਾਜ਼ ਨੂੰ ਬੁਲੰਦ ਕਰੇਗੀ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਲਾਭ ਪੰਜਾਬ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ, ਇਸ ਲਈ ਭਾਜਪਾ ਲਗਾਤਾਰ ਯਤਨ ਕਰ ਰਹੀ ਹੈ | ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਹੈ | ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਭਾਜਪਾ ਸਕਾਰਾਤਮਿਕ ਰਾਜਨੀਤੀ 'ਤੇ ਵਿਸ਼ਵਾਸ ਰੱਖਦੀ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਠੋਸ ਨੀਤੀਆਂ ਨਾਲ ਲੋਕਾਂ ਦੇ ਸਾਹਮਣੇ ਆਵੇਗੀ | ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਸੂਬੇ ਵਿਚ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਭਾਜਪਾ ਨਾਲ ਵਧਦਾ ਜਾ ਰਿਹਾ ਹੈ |
ਪਿਛਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਨੇ ਕਾਰਗਿਲ ਸ਼ਹੀਦ ਜ਼ੋਰਾ ਸਿੰਘ ਬਘੇਲੇ ਵਾਲਾ ਦੀ 25ਵੀਂ ਬਰਸੀ ਮਨਾਈ ਅਗਲੀ ਖ਼ਬਰ ਰੌਸ਼ਨ ਵਾਲਾ ਵਿਖੇ ਚਿੱਪ ਵਾਲੇ ਮੀਟਰ ਲਗਾਉਣ ਆਏ ਬਿਜਲੀ ਅਧਿਕਾਰੀਆਂ ਦਾ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।