ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਪ੍ਰਧਾਨ ਸੰਜੀਵ ਕੁਮਾਰ ਨਰੂਲਾ ਦੀ ਅਗਵਾਈ ਹੇਠ 1 ਮਾਰਚ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਸੰਸਥਾ 300 ਤੋਂ 400 ਯੂਨਿਟ ਖ਼ੂਨਦਾਨ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਜੱਸੀ ਨੂੰ ਪ੍ਰੋਜੈਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਬੋਲਦਿਆਂ ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਉਹ ਸੰਗਠਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ | ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 1 ਮਾਰਚ ਨੂੰ ਆਪਣੇ ਵੱਧ ਤੋਂ ਵੱਧ ਮੈਂਬਰਾਂ ਨੂੰ ਲਿਆ ਕੇ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ |