04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਭਾਵਾਧਸ ਨੇ ਸੰਤ ਬਾਬਾ ਪ੍ਰਗਟ ਨਾਥ ਨੂੰ ਵਾਲਮੀਕਿ ਤੀਰਥ ਬੋਰਡ ਦਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਅਸ਼ੋਕ ਬਾਂਸਲ)-ਸੰਤ ਬਾਲ ਯੋਗੀ ਬਾਬਾ ਪ੍ਰਗਟ ਨਾਥ ਨੂੰ ਵਾਲਮੀਕੀ ਤੀਰਥ ਸਾਈਨ ਬੋਰਡ ਦਾ ਚੇਅਰਮੈਨ ਬਣਾਉਣ ਤੇ ਅੱਜ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਇਕ ਸਨਮਾਨ ਸਮਾਰੋਹ ਕਰਵਾਇਆ | ਇਸ ਮੌਕੇ ਪ੍ਰਧਾਨ ਨਰੇਸ਼ ਬੋਹਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਲਯੋਗੀ ਸੰਤ ਬਾਬਾ ਪ੍ਰਗਟ ਨਾਥ ਮਹਾਰਾਜ ਨੂੰ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਦੇ ਸਾਈਨ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਸਮਾਜ ਵਿਚ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਦੇ ਚੇਅਰਮੈਨ ਬਣਨ ਨਾਲ ਭਗਵਾਨ ਵਾਲਮੀਕਿ ਤੀਰਥ ਦੇ ਵਿਕਾਸ ਕਾਰਜਾਂ ਨੂੰ ਵੀ ਨਵਾਂ ਹੁਲਾਰਾ ਮਿਲੇਗਾ | ਇਸ ਮੌਕੇ ਪ੍ਰਧਾਨ ਨਰੇਸ਼ ਬੋਹਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਨਰੇਸ਼ ਬੋਹਤ ਨੇ ਸੰਤ ਬਾਲਯੋਗੀ ਪ੍ਰਗਟ ਨਾਥ ਨੂੰ ਚੇਅਰਮੈਨ ਬਣਨ ਦੀ ਵਧਾਈ ਦਿੱਤੀ ਅਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਵੀਰਸ਼੍ਰੇਸ਼ਠ ਵਿਜੇ ਦਾਨਵ ਨੈਸ਼ਨਲ ਚੀਫ਼ ਡਾਇਰੈਕਟਰ ਭਾਵਾਧਸ ਭਾਰਤ ਲੁਧਿਆਣਾ, ਯਸ਼ਪਾਲ ਚੌਧਰੀ ਨੈਸ਼ਨਲ ਡਾਇਰੈਕਟਰ, ਸੁਭਾਸ਼ ਸੋਂਧੀ ਨੈਸ਼ਨਲ ਡਾਇਰੈਕਟਰ, ਓਮ ਪ੍ਰਕਾਸ਼ ਬੋਹਤ ਨੈਸ਼ਨਲ ਜਨਰਲ ਸਕੱਤਰ, ਸੰਨੀ ਜੈਕਸਨ, ਵਿਸ਼ਾਲ ਚੌਹਾਨ, ਅਕਸ਼ੈ ਰਾਜ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਬਾਘਾ ਪੁਰਾਣਾ ਰੈਲੀ ਮੀਲ ਪੱਥਰ ਸਾਬਤ ਹੋਵੇਗੀ-ਯੂਥ ਅਕਾਲੀ ਆਗੂ <br/> ਅਗਲੀ ਖ਼ਬਰ ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਪ੍ਰੋਜੈਕਟ ਇੰਚਾਰਜ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।