04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਰਕਾਰ ਕਿਸਾਨਾਂ ਤੇ ਹਰੇਕ ਵਰਗ ਨਾਲ ਟੇਬਲ ਟਾਕ ਤੇ ਗੱਲਬਾਤ ਕਰੇ ਅਤੇ ਆਪਣਾ ਤਾਨਾਸ਼ਾਹੀ ਰਵੱਈਆ ਅਪਣਾਉਣਾ ਬੰਦ ਕਰੇ-ਭੁਪਿੰਦਰ ਸਿੰਘ ਦੌਲਤਪੁਰਾ <br/>

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਪੈੱ੍ਰਸ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਬਠਿੰਡਾ ਵਿਚ ਪੈਂਦੇ ਪਿੰਡ ਜਿਉਂਦ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਦੇ ਕਿਸਾਨਾਂ ਉੱਪਰ ਲਾਠੀਚਾਰਜ, ਪੱਥਰ ਬਾਜੀ, ਅੱਥਰੂ ਗੈਸ ਦੇ ਗੋਲੇ ਦਾਗ਼ਣ ਤੇ ਰੋਸ ਜਤਾਇਆ | ਪਿੰਡ ਜਿਉਂਦ ਵਿਖੇ ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਦੇ ਕਾਰਕੁਨਾਂ ਵਲੋਂ ਜੇਲ੍ਹ ਵਿਚ ਬੰਦ ਪਿੰਡ ਚਾਉਕੇ ਅਤੇ ਪਿੰਡ ਜਿਉਂਦ ਦੇ ਦੋ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਬਠਿੰਡਾ ਡੀ.ਸੀ. ਦਫ਼ਤਰ, ਡੀ.ਐਸ.ਪੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਜੇਲ੍ਹ ਵਿੱਚ ਬੰਦ ਦੋ ਸਾਥੀਆਂ ਦੀ ਰਿਹਾਈ ਲਈ ਧਰਨਾ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ |ਬਠਿੰਡਾ ਨੂੰ ਆਉਂਦੇ ਸਾਰੇ ਰਸਤਿਆਂ ਉੱਪਰ ਭਾਰੀ ਬੈਰੀਕੇਟਿੰਗ ਕੀਤੀ ਗਈ | ਸਰਕਾਰ ਕਿਸਾਨਾਂ ਦੇ ਸੰਘਰਸ਼ਾਂ ਨੂੰ ਦਬਾ ਨਹੀ ਸਕਦੀ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੀਟਿੰਗਾਂ ਕਰਨ ਤੋਂ ਵਾਰ ਵਾਰ ਭੱਜ ਰਹੀ ਹੈ, ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ, ਮੁਲਾਜ਼ਮਾਂ ਦੀਆਂ ਮੰਗਾਂ ਨਹੀ ਮੰਨ ਰਹੀ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਹਰੇਕ ਵਰਗ ਨਾਲ ਟੇਬਲ ਟਾਕ 'ਤੇ ਗੱਲਬਾਤ ਕਰੇ ਅਤੇ ਆਪਣਾ ਤਾਨਾਸ਼ਾਹੀ ਰਵੱਈਆ ਅਪਣਾਉਣਾ ਬੰਦ ਕਰੇ | ਇਸ ਮੌਕੇ ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਸੰਧੂਆਣਾ, ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ, ਰਾਜਪਾਲ ਸਿੰਘ ਘੱਲ ਕਲਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਮਹਾਨ ਯੋਧਾ ਅਤੇ ਰਾਸ਼ਟਰੀ ਨੇਤਾ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਵਸ ਮਨਾਇਆ <br/>... ਅਗਲੀ ਖ਼ਬਰ ਤਿੰਨ ਦਿਨਾਂ ਸ੍ਰੀ ਸੱਜਨੀ ਵੱਲਭ ਵਿਹਾਲਾ ਉਤਸਵ ਲਈ ਸਮਾਜ ਸੇਵੀ ਤੇ ਪਤਵੰਤਿਆਂ ਨੂੰ ਸੱਦਾ ਪੱਤਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।