03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜੀਂਦੜਾ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਜੀਂਦੜਾ ਸਕੂਲ ਵਿਖੇ ਵਿਦਾਇਗੀ ਪਾਰਟੀ ਦੌਰਾਨ ਚੇਅਰਮੈਨ ਜਸਵੰਤ ਸਿੰਘ ਭੁੱਲਰ, ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਤੇ ਸਟਾਫ਼ ਤੇ ਵਿਦਿਆਰਥੀ | ਤਸਵੀਰ : ਅਮੋਲਕ ਸਿੰਘ ਕਲਸੀ <br/> 20-02-2026
ਕਿਸ਼ਨਪੁਰਾ ਕਲਾਂ, 19 ਫਰਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋ ਕਿ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਨਾਲ-ਨਾਲ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਅਤੇ ਸੰਸਕਾਰਾਂ ਦੇ ਵਿਕਾਸ ਲਈ ਪ੍ਰਸਿੱਧ ਹੈ ਅਤੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਵਿਚ ਵੱਖ-ਵੱਖ ਤਰ੍ਹਾਂ ਗੇਮਾਂ ਅਤੇ ਡਾਂਸ ਨਾਲ ਵਿਦਿਆਰਥੀਆਂ ਨੇ ਸਭ ਦਾ ਮਨੋਰੰਜਨ ਕੀਤਾ | ਇਸ ਸਮਾਗਮ 'ਚ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਜਿਨ੍ਹਾਂ ਨੇ ਸਮਾਰੋਹ ਨੂੰ ਹੋਰ ਵੀ ਰੌਣਕ ਮਈ ਬਣਾ ਦਿੱਤਾ | ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਵੀ ਭੇਟ ਕੀਤੇ | ਚੇਅਰਮੈਨ ਜਸਵੰਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬੋਰਡ ਦੇ ਇਮਤਿਹਾਨਾਂ ਲਈ ਸਖ਼ਤ ਮਿਹਨਤ ਕਰਨਾ, ਸਮੇਂ ਦੀ ਕਦਰ ਕਰਨ ਅਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ | ਪਿ੍ੰਸੀਪਲ ਮਨਦੀਪ ਕੌਰ ਨੇ ਆਪਣੇ ਆਸ਼ੀਰਵਾਦ ਭਰੇ ਸ਼ਬਦਾਂ ਵਿਚ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੀਆਂ ਉਪਲਬਧੀਆਂ 'ਤੇ ਮਾਣ ਕਰਦਾ ਹੈ, ਸਮਾਰੋਹ ਦੇ ਅੰਤ ਵਿਚ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਫੇਅਰਵੈੱਲ ਸਮਾਰੋਹ ਦਾ ਖੂਬ ਆਨੰਦ ਮਾਣਿਆ | ਸਕੂਲ ਦੇ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਾਇੰਸ ਓਲੰਪੀਆਡ ਵਿਚ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ-ਚੇਅਰਮ... ਅਗਲੀ ਖ਼ਬਰ ਡਾ. ਨਵੀਨ ਸੂਦ ਦੇ ਕਲੀਨਿਕ ਵਿਖੇ ਥਾਇਰਾਇਡ ਜਾਗਰੂਕਤਾ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।