03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ <br/>

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 300 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਦ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਪਿੰਡ ਢੁੱਡੀਕੇ ਦੇ ਲਾਲਾ ਲਾਜਪਤ ਰਾਏ ਕਾਲਜ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਕੋਕਰੀ ਬੁੱਟਰਾਂ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਪੁਲਿਸ ਪਾਰਟੀ ਨੇ ਜਦ ਮਿਲੀ ਸੂਚਨਾ ਦੇ ਆਧਾਰ ਤੇ ਕਾਰਵਾਈ ਕੀਤੀ ਤਾਂ ਉਕਤ ਨੌਜਵਾਨ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਥਾਣਾ ਅਜੀਤਵਾਲ ਵਿਚ ਅੰਡਰ ਸੈਕਸ਼ਨ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਡੀ.ਐਸ.ਪੀ. ਅਨਵਰ ਅਲੀ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |

ਪਿਛਲੀ ਖ਼ਬਰ ਸੂਬਾ ਪੱਧਰ 'ਤੇ ਆਕਸਫੋਰਡ ਸਕੂਲ ਦੇ ਸਿਤਾਰੇ ਨੇ ਦਿਖਾਇਆ ਕਮਾਲ ਅਗਲੀ ਖ਼ਬਰ ਖ਼ਾਲਸਾ ਵਹੀਰ ਅਧਿਆਤਮਿਕਤਾ ਤੇ ਸਮਾਜਿਕ ਜਾਗਰੂਕਤਾ ਦਾ ਬਣੇਗੀ ਮਾਧਿਅਮ-ਕੋਟਧਰਮੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।