02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਮੇਂ ਯਾਦਗਾਰੀ ਤਸਵੀਰ ਸਾਂਝੀ ਕਰਵਾਉਂਦੇ ਹੋਏ ਸਕੂਲ ਸਟਾਫ਼ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 20-02-2026
ਨਿਹਾਲ ਸਿੰਘ ਵਾਲਾ, 19 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ 'ਚੋਂ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ, ਇਸ ਮੌਕੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨਿ੍ਹਆਂ ਅਤੇ ਬਾਰ੍ਹਵੀਂ ਜਮਾਤ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ 'ਚ ਤੋਹਫ਼ੇ ਭੇਟ ਕੀਤੇ | ਬੱਚਿਆਂ ਨੇ ਡਾਂਸ, ਬੋਲੀਆਂ, ਕਵਿਤਾਵਾਂ ਤੇ ਗੀਤ ਗਾ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ ਅਤੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਦਿਲਚਸਪ ਖੇਡਾਂ ਕਰਵਾਈਆਂ ਜਿਸ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ | ਇਸ ਮੌਕੇ ਸੰਸਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ, ਡਾਇਰੈਕਟਰ ਡਾ. ਗੋਬਿੰਦ ਸਿੰਘ, ਸਕੂਲ ਕੋਆਰਡੀਨੇਟਰ ਸ਼੍ਰੀਮਤੀ ਅਮਨਦੀਪ ਕੌਰ ਅਤੇ ਸਕੂਲ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਜਿੱਥੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਦਿ੍ੜ ਇਰਾਦੇ ਨਾਲ ਜ਼ਿੰਦਗੀ 'ਚ ਅੱਗੇ ਵਧਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ | ਸਕੂਲ ਦੇ ਸਾਰੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ ਪ੍ਰਾਪਤ ਕਰਕੇ ਉੱਚ ਅਹੁਦਿਆਂ ਤੱਕ ਪਹੁੰਚਣ ਦੀ ਕਾਮਨਾ ਕੀਤੀ | ਬੱਚਿਆਂ ਨੇ ਸਕੂਲ 'ਚ ਬਿਤਾਏ ਹੋਏ ਸਾਲਾਂ ਦਾ ਪੂਰਾ ਬਿਰਤਾਂਤ ਆਪਣੇ ਸ਼ਬਦਾਂ 'ਚ ਸੁਣਾਇਆ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਮੋਗਾ 'ਚ ਕੱਲ੍ਹ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਕਾਨਫ਼ਰੰਸ ਕਰਨ... ਅਗਲੀ ਖ਼ਬਰ ਸਬ ਇੰਸਪੈਕਟਰ ਜਗਦੀਪ ਸਿੰਘ ਦੀ ਮੌਤ 'ਤੇ ਸਰਪੰਚ ਜਸਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।