02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਮੋਗਾ 'ਚ ਕੱਲ੍ਹ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਕਾਨਫ਼ਰੰਸ ਕਰਨ ਦਾ ਐਲਾਨ

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ 21 ਫਰਵਰੀ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਇਕੱਠ ਕਰ ਕੇ ਦਿੱਲੀ ਅੰਦੋਲਨ 2 ਦੌਰਾਨ ਭਾਜਪਾ ਦੀ ਗੋਲੀ ਨਾਲ ਸ਼ਹੀਦ ਸ਼ੁਭਕਰਨ ਸਿੰਘ ਬੱਲੋ ਸਮੇਤ ਸਾਰੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ | ਇਸ ਐਲਾਨ ਮੁਤਾਬਿਕ 21 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੀ ਦਾਣਾ ਮੰਡੀ ਵਿਚ ਹਜ਼ਾਰਾਂ ਕਿਸਾਨ, ਮਜ਼ਦੂਰ ਤੇ ਬੀਬੀਆਂ ਵਲੋਂ ਵੱਡਾ ਇਕੱਠ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ | ਇਸ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਿਨਾਮ ਸਿੰਘ ਪੰਨੂ, ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਐਗਜ਼ੀਕਿਊਟਿਵ ਮੈਂਬਰ ਤੋਤਾ ਸਿੰਘ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼ਹੀਦੀ ਕਾਨਫ਼ਰੰਸ ਦੀਆਂ ਸਭ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਯਾਦ ਕਰ ਕੇ ਉਨ੍ਹਾਂ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਦੀ ਹੋਂਦ ਬਚਾਉਣ ਲਈ ਦਿੱਤੀ ਗਈ ਕੁਰਬਾਨੀ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ | ਅਮਰੀਕੀ ਸਾਮਰਾਜ ਅੱਗੇ ਗੋਡੇ ਟੇਕ ਕੇ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਦੇ ਪੱਖ ਵਿਚ ਕੀਤੇ ਜਾ ਰਹੇ ਫ਼ੈਸਲਿਆਂ ਤੇ ਬਣਾਏ ਜਾ ਰਹੇ ਕਾਨੂੰਨਾਂ ਖ਼ਿਲਾਫ਼ ਵੱਡੀ ਲੋਕ ਲਹਿਰ ਦੇਸ਼ ਭਰ ਵਿਚ ਲਾਮਬੰਦ ਕੀਤੀ ਜਾਵੇਗੀ | ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹੀਦੀ ਕਾਨਫ਼ਰੰਸ ਵਿਚ ਮਤੇ ਪਾਸ ਕਰ ਕੇ ਮੰਗ ਕੀਤੀ ਜਾਵੇਗੀ ਕਿ ਅਮਰੀਕਾ ਦੀ ਨਵ ਬਸਤੀ ਬਣਿਆ ਭਾਰਤੀ ਰਾਜ ਟਰੇਡ ਡੀਲ ਤੁਰੰਤ ਰੱਦ ਕਰੇ ਕਿਉਂਕਿ ਉਕਤ ਵਪਾਰਕ ਸੰਧੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਦੀ ਮੌਤ ਦੇ ਵਰੰਟ ਹਨ | ਬਿਜਲੀ ਸੋਧ ਬਿੱਲ 2025 ਤੇ ਬੀਜ ਐਕਟ 2025 ਦਾ ਖਰੜਾ ਤੁਰੰਤ ਰੱਦ ਕੀਤਾ ਜਾਵੇ | ਇਸ ਮੌਕੇ ਰਣਜੀਤ ਸਿੰਘ ਨਿਧਾਂਵਾਲਾ, ਬਲਜਿੰਦਰ ਸਿੰਘ ਕਿਸ਼ਨਪੁਰਾ, ਗੁਰਮੇਲ ਸਿੰਘ ਲੋਹਗੜ੍ਹ, ਸੋਹਣ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ... ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।