12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ਼੍ਰੋਮਣੀ ਅਕਾਲੀ ਦਲ ਦੀ ਬਾਘਾ ਪੁਰਾਣਾ ਰੈਲੀ ਇਤਿਹਾਸਕ ਸਾਬਤ ਹੋਵੇਗੀ- ਪ੍ਰਧਾਨ ਕੋਟਲਾ, ਸੇਵਕ ਬਰਾੜ <br/>

ਅਜੀਤ ਡੈਸਕ 21-02-2026
ਸਮਾਧ ਭਾਈ, 20 ਫਰਵਰੀ (ਜਗਰੂਪ ਸਿੰਘ ਸਰੋਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 12 ਮਾਰਚ ਨੂੰ ਬਾਘਾ ਪੁਰਾਣਾ 'ਚ ਹੋ ਰਹੀ ਰੈਲੀ ਵਿਸ਼ਾਲ ਅਤੇ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਪਾਰਟੀ ਦੇ ਸਰਕਲ ਸਮਾਧ ਭਾਈ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਅਤੇ ਸੀਨੀਅਰ ਯੂਥ ਅਕਾਲੀ ਆਗੂ ਗੁਰਸੇਵਕ ਸਿੰਘ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਪੰਜਾਬ, ਪੰਜਾਬੀਅਤ ਅਤੇ ਪੰਥਕ ਰਵਾਇਤਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ ਅਤੇ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਅਧਿਆਏ ਲਿਖੇਗੀ | ਉਨ੍ਹਾਂ ਕਿਹਾ ਕਿ ਮਾਲਵੇ ਦੇ ਇਸ ਅਹਿਮ ਹਲਕੇ ਅੰਦਰ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਨੇ ਜਿੱਤਾਂ ਦਰਜ਼ ਕੀਤੀਆਂ ਹਨ ਤੇ ਲੋਕਾਂ ਨੇ ਅਕਾਲੀ ਦਲ ਦੇ ਵੋਟ ਬੈਂਕ ਵਿਚ ਵਾਧਾ ਕਰਕੇ ਮੁੜ ਸੁਖਬੀਰ ਸਿੰਘ ਬਾਦਲ ਦੀਆਂ ਅਗਵਾਈ ਨੂੰ ਖਿੜੇ ਮੱਥੇ ਕਬੂਲ ਕੀਤਾ ਹੈ | ਉਨ੍ਹਾਂ ਪਾਰਟੀ ਦੀਆਂ ਨੀਤੀਆਂ ਨੂੰ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹਿਤਾਂ ਦੀ ਹਿਤੈਸ਼ੀ ਦੱਸਦਿਆਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਸ਼ਾਸਨ ਦੌਰਾਨ ਪਿੰਡਾਂ ਦੇ ਵਿਕਾਸ, ਸੜਕਾਂ, ਸਿੱਖਿਆ ਅਤੇ ਸਿਹਤ ਖੇਤਰ ਵਿਚ ਮਹੱਤਵਪੂਰਨ ਕਾਰਜ ਕਰਵਾਏ ਹਨ | ਪ੍ਰਧਾਨ ਗੁਰਜੀਤ ਸਿੰਘ ਕੋਟਲਾ ਤੇ ਗੁਰਸੇਵਕ ਬਰਾੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਕੀਤੇ ਮਾੜੇ ਹਾਲਾਤਾਂ ਤੋਂ ਅੱਕੇ ਲੋਕ ਮੁੜ ਤੋਂ ਨਵੀਂ ਆਸ ਨਾਲ ਸ਼੍ਰੋਮਣੀ ਅਕਾਲੀ ਦਲ ਵਲ ਦੇਖ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 12 ਮਾਰਚ ਦੀ ਰੈਲੀ ਵਿਚ ਹਲਕਾ ਬਾਘਾ ਪੁਰਾਣਾ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਕੇ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ 'ਤੇ ਮੋਹਰ ਲਗਾਉਣਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਰੈਲੀ ਲਈ ਸੱਦਾ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਤੋਂ

ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪੈਰਾ ਸਪੋਰਟਸ ਖੇਡਾਂ 'ਚ ਮੋਗਾ ਜ਼ਿਲੇ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।