12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ <br/>

ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ 180 ਜ਼ਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਨੇ ਕੀਤੀ | ਉਨ੍ਹਾਂ ਟਰੱਸਟ ਦੇ ਕਾਰਜਾਂ ਬਾਰੇ ਦੱਸਿਆ ਕਿ ਡਾ. ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ | ਇਸ ਮੌਕੇ ਮੀਤ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਅਵਤਾਰ ਸਿੰਘ, ਰਾਮ ਸਿੰਘ, ਗੁਰਸੇਵਕ ਸਿੰਘ ਸੰਨਿਆਸੀ, ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ ਅਤੇ ਲਾਭਪਾਤਰੀ ਹਾਜ਼ਰ ਸਨ |

ਪਿਛਲੀ ਖ਼ਬਰ ਲਾਲ ਦੁਆਰਾ ਮੰਦਰ ਵਿਖੇ ਵਿਸ਼ੇਸ਼ ਸਤਿਸੰਗ ਅਤੇ ਆਰਤੀ ਕਰਵਾਈ <br/> ਅਗਲੀ ਖ਼ਬਰ ਅਜੀਤਵਾਲ ਸ਼ਹੀਦਾਂ ਦੇ ਸਥਾਨ 'ਤੇ ਸਮਾਗਮ 22 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।