11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦਾ ਆਯੋਜਨ <br/>

ਅਜੀਤ ਡੈਸਕ 21-02-2026
ਨਿਹਾਲ ਸਿੰਘ ਵਾਲਾ, 20 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ ਗਈ | ਇਸ ਪ੍ਰੋਗਰਾਮ ਦਾ ਆਗਾਜ਼ ਯੂਨੀਵਰਸਿਟੀ ਧੁਨੀ ਨਾਲ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਵੱਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ 'ਚ ਮਾਤ ਭਾਸ਼ਾ ਦੇ ਯੋਗਦਾਨ ਉੱਪਰ ਚਾਨਣਾ ਪਾਉਂਦਿਆਂ ਇਸ ਦੀ ਸਮਾਜਿਕ ਸਾਰਥਿਕਤਾ ਨੂੰ ਉਜਾਗਰ ਕੀਤਾ | ਇਸ ਸਮੇਂ ਡਾ. ਲਖਵਿੰਦਰ ਸਿੰਘ (ਪੰਜਾਬੀ ਵਿਭਾਗ) ਨੇ ਪੰਜਾਬੀ ਭਾਸ਼ਾ ਦੇ ਇਤਿਹਾਸਿਕ ਪਿਛੋਕੜ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਡਾ. ਜਸਪ੍ਰੀਤ ਕੌਰ ਨੇ ਪੰਜਾਬੀ ਸਾਹਿਤ ਦੇ ਮਹੱਤਵ ਉੱਪਰ ਰੌਸ਼ਨੀ ਪਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾਵਾਂ, ਗ਼ਜ਼ਲਾਂ, ਗੀਤ ਅਤੇ ਸਭਿਆਚਾਰਕ ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ ਗਈਆਂ | ਸਮਾਗਮ ਦੇ ਅਖੀਰ 'ਚ ਸਮੂਹ ਕਾਲਜ ਸਟਾਫ਼ ਅਤੇ ਪਿ੍ੰਸੀਪਲ ਡਾ. ਰਾਜੇਸ਼ ਮਿਸ਼ਰਾ ਵਲੋਂ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ 'ਚ ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਬੇਅੰਤ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ 16ਵੀਂ ਬਰਸੀ ਮੌਕੇ ਜ਼ਮੀਨੀ ਘੋਲ ਤੇਜ਼ ਕਰਨ ਦਾ ਸੱਦਾ... ਅਗਲੀ ਖ਼ਬਰ ਲਾਲ ਦੁਆਰਾ ਮੰਦਰ ਵਿਖੇ ਵਿਸ਼ੇਸ਼ ਸਤਿਸੰਗ ਅਤੇ ਆਰਤੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।