09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ 'ਚ ਵਿਦਾਇਗੀ ਸਮਾਗਮ <br/>

ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਮਹਿਣਾ (ਮੋਗਾ) ਵਿਖੇ ਬਾਰ੍ਹਵੀਂ ਜਮਾਤ ਸਾਇੰਸ, ਕਾਮਰਸ, ਆਰਟਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਸਮਾਗਮ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਹੋਇਆ, ਉਨ੍ਹਾਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕੀਤਾ | ਵਿਦਿਆਰਥੀ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਬਾਰ੍ਹਵੀਂ ਤੋਂ ਬਾਅਦ ਉਨ੍ਹਾਂ ਨੂੰ ਕੈਰੀਅਰ ਗਾਈਡੈਂਸ ਸੰਬੰਧੀ ਜਾਣਕਾਰੀ ਦਿੱਤੀ | ਵਿਦਿਆਰਥਣਾਂ ਨੇ ਰੰਗਾ ਰੰਗ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਦਲਜੀਤ ਕੌਰ ਹਠੂਰ, ਸਕੂਲ ਪਿ੍ੰਸੀਪਲ ਬਲਜਿੰਦਰ ਕੌਰ ਨੇ ਬੱਚਿਆ ਨੂੰ ਸਹੀ ਮਾਰਗ ਤੇ ਚੱਲਦਿਆਂ ਜ਼ਿੰਦਗੀ ਵਿਚ ਸਫਲ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਤੇ ਜਸਵਿੰਦਰ ਕੌਰ ਗਿੱਲ, ਸ਼੍ਰੀ ਕਿ੍ਸ਼ਨ ਅਗਰਵਾਲ ਅਤੇ ਸਟਾਫ਼ ਮੈਂਬਰ ਹਾਜ਼ਰ ਹੋਏ |

ਪਿਛਲੀ ਖ਼ਬਰ ਸਵ: ਮਾਤਾ ਸੁਰਜੀਤ ਕੌਰ ਧਾਲੀਵਾਲ ਰਣਸੀਂਹ ਦੀ ਬਰਸੀ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਸਕੂਲ ਚੜਿੱਕ (ਮੋਗਾ) ਦੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।