02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਤਿੰਦਰਪਾਲ ਸਿੰਘ ਢੰਡ (ਬਿੱਟੂ) ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਅੱਜ <br/>

ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਗੁਰਮੁਖ ਸੇਵਾ ਭਲਾਈ ਸੰਸਥਾ ਮੋਗਾ ਵਲੋਂ ਗੋਲਡਨ ਟਰੈਵਲ ਐਡਵਾਈਜ਼ਰ ਮੋਗਾ ਦੇ ਸਹਿਯੋਗ ਨਾਲ ਸਵ: ਸਤਿੰਦਰਪਾਲ ਸਿੰਘ ਢੰਡ (ਬਿੱਟੂ) ਬਿੱਟੂ ਫੈਕਸ ਵਾਲਿਆਂ ਦੀ ਯਾਦ ਵਿਚ ਅੱਖਾਂ ਦਾ ਵਿਸ਼ਾਲ ਮੁਫ਼ਤ ਅਪ੍ਰੇਸ਼ਨ/ਚੈੱਕਅਪ ਕੈਂਪ ਅੱਜ ਮਿਤੀ : 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਸ਼ਹੀਦ ਭਗਤ ਸਿੰਘ ਮਾਰਕੀਟ ਸਾਹਮਣੇ ਬੱਸ ਸਟੈਂਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਲਡਨ ਟਰੈਵਲ ਐਡਵਾਈਜ਼ਰ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸੰਦੀਪ ਢੰਡ ਸਨੀ ਨੇ ਦੱਸਿਆ ਕਿ ਸ਼ੰਕਰਾ ਆਈ ਫ਼ਾਉਂਡੇਸ਼ਨ ਮੁੱਲਾਂਪੁਰ ਲੁਧਿਆਣਾ ਤੋਂ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਅਪ੍ਰੇਸ਼ਨ ਕੀਤੇ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਕੈਂਪ ਦਾ ਉਦਘਾਟਨ ਕਰਨਗੇ |

ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ 'ਚ ਵੀ ਮੋਹਰੀ- ਡੱਲਾ <br/> ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।