04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ ਪਰਿਵਾਰ <br/>

ਪਰਿਵਾਰਾਂ ਨੂੰ ਭਾਜਪਾ 'ਚ ਸ਼ਾਮਿਲ ਕਰਦੇ ਹੋਏ ਦੀਪਕ ਸ਼ਰਮਾ | ਤਸਵੀਰਾਂ : ਕਪਿਲ ਕੰਧਾਰੀ <br/> 22-02-2026
ਗੁਰੂਹਰਸਹਾਏ, 21 ਫਰਵਰੀ (ਕਪਿਲ ਕੰਧਾਰੀ)-ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਗੁਰੂਹਰਸਹਾਏ ਹਲਕੇ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੇ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਵਲੋਂ ਆਏ ਦਿਨ ਵੱਖ-ਵੱਖ ਪਰਿਵਾਰਾਂ ਨੂੰ ਭਾਜਪਾ 'ਚ ਸ਼ਾਮਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਕੇਂਦਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਲਗਾਤਾਰ ਹੀ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ ਉਥੇ ਹੀ ਅੱਜ ਵੀ ਉਨ੍ਹਾਂ ਦੇ ਨਿਵਾਸ ਸਥਾਨ ਗੁਰੂਹਰਸਹਾਏ ਵਿਖੇ ਦੀਪਕ ਸ਼ਰਮਾ ਵਲੋਂ ਕਈ ਪਰਿਵਾਰਾਂ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ਤੇ ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਕੇਂਦਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਉਹ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ 'ਚ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਜਾਗਰੂਕ ਕਰਨਗੇ | ਇਸ ਮੌਕੇ ਦੀਪਕ ਸ਼ਰਮਾ ਨੇ ਜਿਥੇ ਭਾਜਪਾ ਵਿਚ ਸ਼ਾਮਿਲ ਹੋਏ ਤੇ ਇਨ੍ਹਾਂ ਪਰਿਵਾਰਾਂ ਦਾ ਧੰਨਵਾਦ ਕੀਤਾ | ਉੱਥੇ ਹੀ ਇਨ੍ਹਾਂ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਇਨ੍ਹਾਂ ਨੂੰ ਪਾਰਟੀ 'ਚ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇ |

ਪਿਛਲੀ ਖ਼ਬਰ ਆਦਰਸ਼ ਨਗਰ 'ਚ ਪਾਣੀ ਦਾ ਸੰਕਟ-ਨਗਰ ਕੌਂਸਲ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।