04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਦਰਸ਼ ਨਗਰ 'ਚ ਪਾਣੀ ਦਾ ਸੰਕਟ-ਨਗਰ ਕੌਂਸਲ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 22-02-2026
ਗੁਰੂਹਰਸਹਾਏ, 21 ਫਰਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਆਦਰਸ਼ ਨਗਰ ਇਲਾਕੇ 'ਚ ਕੱਲ੍ਹ ਸ਼ਾਮ ਤੋਂ ਪਾਣੀ ਦੀ ਭਾਰੀ ਕਮੀ ਕਾਰਨ ਵਸਨੀਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਵਾਟਰ ਵਰਕਸ ਵਿਚ ਲੱਗੀ ਮੋਟਰ ਖ਼ਰਾਬ ਹੋ ਗਈ ਹੈ, ਜਿਸ ਕਰਕੇ ਇਲਾਕੇ 'ਚ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਪਈ ਹੈ | ਇਸ ਮੌਕੇ ਗ੍ਰਹਿਣੀਆਂ ਤੇ ਬੱਚਿਆਂ ਸਮੇਤ ਸਾਰੇ ਪਰਿਵਾਰ ਪਾਣੀ ਲਈ ਇੱਧਰ-ਉਧਰ ਭਟਕਣ ਲਈ ਮਜਬੂਰ ਹੋ ਰਹੇ ਹਨ ਤੇ ਜਦੋਂ ਇਸ ਸੰਬੰਧੀ ਮੋਟਰ ਚਲਾਉਣ ਵਾਲੇ ਕਰਮਚਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਮੋਟਰ ਨੂੰ ਠੀਕ ਹੋਣ 'ਚ ਤਿੰਨ ਤੋਂ ਚਾਰ ਦਿਨ ਲੱਗ ਸਕਦੇ ਹਨ ਤੇ ਉਸ ਤੋਂ ਬਾਅਦ ਹੀ ਪਾਣੀ ਦੀ ਸਪਲਾਈ ਮੁੜ ਸ਼ੁਰੂ ਹੋਵੇਗੀ | ਇਸ ਬਿਆਨ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਰੋਸ ਹੋਰ ਵੀ ਵਧ ਗਿਆ ਹੈ | ਓਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਗਰ ਕੌਂਸਲ ਚਾਹੇ ਤਾਂ ਮੋਟਰ ਕੁੱਝ ਘੰਟਿਆਂ 'ਚ ਠੀਕ ਕਰਵਾਈ ਜਾ ਸਕਦੀ ਹੈ, ਪਰ ਜਾਣ-ਬੁੱਝ ਕੇ ਕਰਮਚਾਰੀਆਂ ਵਲ਼ੋਂ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਘਰਾਂ ਦੀਆਂ ਟੂਟੀਆਂ 'ਚ ਗੰਦਾ ਅਤੇ ਸੀਵਰੇਜ ਮਿਲਿਆ ਪਾਣੀ ਆ ਰਿਹਾ ਸੀ | ਜਿਸ ਬਾਰੇ ਨਗਰ ਕੌਂਸਲ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਕਿਸੇ ਨੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ ਪਹਿਲੀ ਸਮੱਸਿਆ ਦਾ ਹੱਲ ਹੋਇਆ ਨਹੀਂ ਹਨ ਦੂਜੀ ਸਮੱਸਿਆ ਖੜ੍ਹੀ ਹੋ ਗਈ ਹੈ ਵਸਨੀਕਾਂ ਨੇ ਕਿਹਾ ਕਿ ਪਹਿਲਾਂ ਗੰਦੇ ਪਾਣੀ ਦੀ ਸਮੱਸਿਆ ਤੇ ਹੁਣ ਮੋਟਰ ਖ਼ਰਾਬ ਹੋਣ ਕਰਕੇ ਪਾਣੀ ਬੰਦ ਹੋ ਜਾਣ ਨਾਲ ਉਹ ਬਹੁਤ ਪਰੇਸ਼ਾਨ ਹਨ | ਉਨ੍ਹਾਂ ਨੇ ਸਵਾਲ ਉਠਾਇਆ ਕਿ ਕੀ ਉਹ ਤਿੰਨ-ਚਾਰ ਦਿਨ ਬਿਨਾਂ ਪਾਣੀ ਦੇ ਗੁਜ਼ਾਰਾ ਕਰਨ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੋਟਰ ਠੀਕ ਕਰਕੇ ਪਾਣੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਲਾਕਾ ਵਾਸੀਆਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਮੋਟਰ ਦੀ ਮੁਰੰਮਤ ਜਲਦੀ ਕਰਵਾਈ ਜਾਵੇ ਤੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਓਧਰ ਇਸ ਸੰਬੰਧੀ ਜਦ ਨਗਰ ਕੌਂਸਲ ਦੇ ਕਾਰਜ ਸਾਦਿਕ ਅਫ਼ਸਰ ਨਾਲ ਸੰਪਰਕ ਨਹੀਂ ਹੋ ਸਕਿਆ ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਕੌਂਸਲ ਲੋਕਾਂ ਦੀ ਪਾਣੀ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਕਰਦਾ ਹੈ ਜਾ ਲੋਕਾਂ ਨੂੰ ਪਾਣੀ ਲਈ ਇੱਧਰ ਉੱਧਰ ਭਟਕਣਾ ਪਵੇਗਾ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ |

ਪਿਛਲੀ ਖ਼ਬਰ ਪਰਮਜੀਤ ਕੌਰ ਪ੍ਰਧਾਨ ਅਤੇ ਮਨਜੀਤ ਕੌਰ ਨੱਥੂਵਾਲਾ ਬਣੇ ਸਕੱਤਰ <br/> ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱ... ਅਗਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ ਪਰਿਵਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।