04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ <br/>

ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਉਨ੍ਹਾਂ ਦੱਸਿਆ ਕਿ ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਮਿਤੀ 6 ਮਾਰਚ 2026 ਦਿਨ ਸ਼ੁੱਕਰਵਾਰ ਨੂੰ ਰਹਿਰਾਸ ਉਪਰੰਤ ਰਾਤ 10 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਵੇਗਾ | ਪ੍ਰਧਾਨ ਬਲਜੀਤ ਸਿੰਘ ਵਿੱਕੀ, ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਧਾਰਮਿਕ ਸਮਾਗਮ ਮੌਕੇ ਭਾਈ ਰਵਿੰਦਰ ਸਿੰਘ ਫ਼ਰੀਦਕੋਟ ਵਾਲੇ, ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ, ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥੇ ਸਮੇਤ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਗੁਰਦੇਵ ਸਿੰਘ ਕੋਹਾੜਕਾ ਰਸ-ਭਿੰਨਾ ਕੀਰਤਨ ਸਰਵਣ ਕਰਵਾਉਣਗੇ | ਮੀਟਿੰਗ ਮੌਕੇ ਵਿਚ ਸਤਨਾਮ ਸਿੰਘ ਬੀ.ਏ. ਕੋਆਰਡੀਨੇਟਰ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਡਾ. ਇਕਬਾਲ ਸਿੰਘ ਜੌਹਲ, ਗੁਰਵਿੰਦਰ ਸਿੰਘ ਟੱਕਰ, ਅਮਰਜੀਤ ਸਿੰਘ ਬਾਵਾ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ, ਜਗਸੀਰ ਸਿੰਘ, ਅਮਰਜੀਤ ਸਿੰਘ, ਨਿਰਵੈਲ ਸਿੰਘ, ਸਵਰਨ ਸਿੰਘ ਸਮੇਤ ਮੈਂਬਰ ਸ਼ਾਮਿਲ ਸਨ |

ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਅਗਲੀ ਖ਼ਬਰ ਮੌਜੂਦਾ ਸਰਕਾਰ ਨਵੇਂ ਵਿਕਾਸ ਕਾਰਜ ਕਰਵਾਉਣ 'ਚ ਅਸਮਰਥ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।