ਸਮਾਲਸਰ, 28 ਫਰਵਰੀ (ਗੁਰਜੰਟ ਕਲਸੀ ਲੰਡੇ)-ਬਾਘਾ ਪੁਰਾਣਾ ਦੇ ਪਿੰਡ ਲੰਡੇ ਦੇ ਖੇਡ ਸਟੇਡੀਅਮ ਦਾ ਉਦਘਾਟਨ ਹਲਕਾ ਵਿਧਾਇਕ ਅੰਮਿ੍ਤਪਾਲ ਸੁਖਾਨੰਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਡੇ ਦੇ ਸੱਤਵੀਂ ਜਮਾਤ ਦੇ ਹੁਸ਼ਿਆਰ ਵਿਦਿਆਰਥੀਆਂ ਅਭਿਸ਼ੇਕ ਸਿੰਘ ਅਤੇ ਸਤਨਾਮ ਸਿੰਘ ਤੋਂ ਨੀਂਹ ਪੱਥਰ ਤੋਂ ਪਰਦਾ ਚੁਕਵਾ ਕੇ ਕਰਵਾਇਆ ਗਿਆ ¢ ਇਸ ਮੌਕੇ ਸਰਪੰਚ ਗੁਰਸੇਵਕ ਸਿੰਘ ਬਰਾੜ, ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀਪਾ, ਸਾਬਕਾ ਬਲਾਕ ਪ੍ਰਧਾਨ ਬੇਅੰਤ ਸਿੰਘ, ਪੰਚ ਕੁਲਵਿੰਦਰ ਸਿੰਘ ਕਲਸੀ, ਪੰਚ ਕੇਵਲ ਸਿੰਘ, ਸਾਬਕਾ ਪੰਚ ਬੁੱਧ ਸਿੰਘ ਬਰਾੜ, ਕੁਲਦੀਪ ਸਿੰਘ ਕਲਸੀ, ਸੁਸਾਇਟੀ ਮੈਂਬਰ ਕਾਕਾ ਅਵਤਾਰ ਸਿੰਘ, ਜਸਵਿੰਦਰ ਸਿੰਘ ਬਰਾੜ, ਕਲੱਬ ਪ੍ਰਧਾਨ ਮੱਖਣ ਸਿੰਘ, ਵੀਰਪਾਲ ਕੌਰ, ਰੇਸ਼ਮ ਸਿੰਘ ਆਦਿ ਅਨੇਕਾਂ ਹੋਰ ਪ੍ਰਮੁੱਖ ਸ਼ਖਸੀਅਤਾਂ ਦੀ ਭਰਵੀਂ ਹਾਜ਼ਰੀ ਵਿਚ ਵਿਧਾਇਕ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਲੰਡੇ ਪਿੰਡ ਦੇ ਖੇਡ ਮੈਦਾਨ ਨੂੰ 46 ਲੱਖ ਰੁਪਏ ਗਰਾਂਟ ਦਿੱਤੀ ਗਈ ਹੈ¢ ਇਹ ਖੇਡ ਮੈਦਾਨ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇਗਾ¢ ਇਸ ਮੌਕੇ ਉਨ੍ਹਾਂ ਕਿਹਾ ਕਿ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਗਿਆ ਹੈ ਤੇ ਤੁਸੀਂ ਆਪਣੇ ਸਿਹਤ ਬੀਮਾ ਵਾਲੇ ਕਾਰਡ ਬਣਵਾ ਕੇ ਮੁਫਤ ਸਿਹਤ ਸਿਹਤ ਸਹੂਲਤਾਂ ਹਾਸਲ ਕਰ ਸਕਦੇ ਹੋ ¢ ਉਨ੍ਹਾਂ ਕਿਹਾ ਕਿ ਔਰਤਾਂ ਲਈ ਹਜ਼ਾਰ ਰੁਪਏ ਵਾਲਾ ਵਾਅਦਾ ਅਗਲੇ ਸਾਲ ਬਜਟ ਸੈਸ਼ਨ ਵਿਚ ਸ਼ਾਮਿਲ ਹੋ ਗਿਆ ਹੈ ਤੇ ਜਲਦ ਹੀ ਔਰਤਾਂ ਦੇ ਖਾਤੇ ਵਿਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ¢ ਇਸ ਮੌਕੇ ਹੋਰਨਾਂ ਪਿੰਡਾਂ ਤੋਂ ਆਏ ਲੋਕਾਂ ਨੇ ਵੀ ਆਪਣੇ ਕੰਮਾਂ ਸਬੰਧੀ ਮਦਦ ਮੰਗੀ ¢ ਲੰਡੇ ਤੋਂ ਰੋਡੇ ਪਿੰਡ ਨੂੰ ਜਾਂਦੀ ਸਿੱਧੀ ਸੜਕ ਦੇ ਲੰਗੇਆਣਾ ਡਰੇਨ ਵਾਲੇ ਪੁਲ ਨੂੰ ਬਣਾਉਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ¢