17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੜਕ ਹਾਦਸੇ 'ਚ ਨੌਜਵਾਨ ਪਟਵਾਰੀ ਦੀ ਮੌਤ <br/>

ਅਜੀਤ ਡੈਸਕ 01-03-2026
ਨਿਹਾਲ ਸਿੰਘ ਵਾਲਾ, 28 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਨਜ਼ਦੀਕ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਨੌਜਵਾਨ ਪਟਵਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪਿੰਡ ਬਿਲਾਸਪੁਰ ਦੇ ਬਾਈਪਾਸ 'ਤੇ ਇਕ ਤੇਜ਼ ਰਫਤਰ ਕਾਰ ਜੋ ਕਿ ਅਚਾਨਕ ਬੇਕਾਬੂ ਹੋ ਕੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਪਟਵਾਰੀ ਅਨੀਸ਼ ਗੋਇਲ (27) ਦੀ ਮੌਤ ਹੋ ਗਈ ¢ ਉਕਤ ਪਟਵਾਰੀ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲੱਗਿਆ ਹੋਇਆ ਸੀ ਅਤੇ ਬੀਤੀ ਰਾਤ ਸਮੇਂ ਆਪਣੇ ਦੋਸਤ ਦੀ ਮੈਰਿਜ ਪਾਰਟੀ ਤੋਂ ਵਾਪਸ ਆਪਣੇ ਘਰ ਬਰਨਾਲਾ ਵਿਖੇ ਜਾ ਰਿਹਾ ਸੀ¢ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਧਾਲੀਵਾਲ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੰੁਚ ਗਏ ਅਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ¢ ਇਸ ਘਟਨਾ ਨਾਲ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਮੁਲਾਜ਼ਮਾਂ ਵਿਚ ਸੋਗ ਦੀ ਲਹਿਰ ਹੈ¢

ਪਿਛਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ 'ਚ ਅਧਿਆਪਕ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਲੁਹਾਰਾ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।