ਧਰਮਕੋਟ, 28 ਫਰਵਰੀ (ਪਰਮਜੀਤ ਸਿੰਘ)-ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਅਧਿਆਪਕ ਵਰਕਸ਼ਾਪ ਕਰਵਾਈ ਗਈ ਸੀ¢ ਇਸ ਬਾਲ ਮਨੋਵਿਗਿਆਨ ਵਰਕਸ਼ਾਪ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਪ੍ਰੋਫੈਸਰ ਡਾ. ਮੁਹੰਮਦ ਆਮੀਨ ਆਵਾਣੀ ਨੇ ਅਧਿਆਪਕਾਂ ਨਾਲ ਜਾਣਕਾਰੀ ਸਾਂਝੀ ਕੀਤੀ ¢ ਇਸ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ¢ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਮੈਨੇਜਮੈਂਟ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸਮੀਤਾ ਸਿੰਘ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਟੀਮ ਦਾ ਧੰਨਵਾਦ ਕੀਤਾ ¢