ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਲੰਟੀਅਰ, ਬੀ.ਸੀ. ਵਰਗ ਦੇ ਉੱਘੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਿੰਮਤ ਸਿੰਘ ਜੱਬਲ ਨੂੰ ਬੀ.ਸੀ. ਵਿੰਗ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਹਿੰਮਤ ਸਿੰਘ ਜੱਬਲ ਨੂੰ ਮਠਿਆਈ ਭੇਟ ਕਰ ਕੇ ਵਧਾਈ ਦਿੱਤੀ | ਉਨ੍ਹਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਜੱਬਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਮਾਣ ਦਿੱਤਾ ਹੈ ਅਤੇ ਉਨ੍ਹਾਂ 'ਤੇ ਬਹੁਤ ਭਰੋਸਾ ਜਤਾਇਆ ਹੈ | ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ | ਇਸ ਮੌਕੇ ਕੌਂਸਲਰ ਵਿਕਰਮ ਘਾਟੀ, ਜਗਦੀਪ ਸਿੰਘ ਜੱਗਾ, ਜਸਵਿੰਦਰ ਸਿੰਘ ਛਿੰਦਾ ਬਰਾੜ ਅਤੇ ਹੋਰ ਮੌਜੂਦ ਸਨ |