17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਾਤਾਵਰਨ ਸਿੱਖਿਆ ਪ੍ਰੋਗਰਾਮ 'ਚ ਕੰਨਿਆ ਸਕੂਲ ਚੜਿੱਕ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇ ਜ਼ਿਲ੍ਹਾ ਪੱਧਰ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਉਪਲਬਧੀ ਹਾਸਲ ਕੀਤੀ | ਇਸ ਮੌਕੇ ਸਭ ਤੋਂ ਪਹਿਲਾਂ ਉਹ ਨੌਂ ਸਕੂਲ ਸਨਮਾਨਿਤ ਕੀਤੇ ਗਏ, ਜਿਨ੍ਹਾਂ ਨੂੰ ਰਾਸ਼ਟਰੀ ਪੱਧਰ 'ਤੇ 'ਗਰੀਨ ਸਕੂਲ' ਵਜੋਂ ਚੁਣਿਆ ਗਿਆ ਸੀ ਅਤੇ ਇਸ ਸੂਚੀ ਵਿਚ ਇਸ ਸਕੂਲ ਦਾ ਨਾਂਅ ਵੀ ਸ਼ਾਮਿਲ ਹੋਣ ਕਰ ਕੇ ਸਕੂਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਜੂਨੀਅਰ ਅਤੇ ਸੀਨੀਅਰ ਵਰਗਾਂ ਲਈ 'ਬੈਸਟ ਆਊਟ ਆਫ਼ ਵੇਸਟ' ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ 'ਬੈਸਟ ਈਕੋ ਕਲੱਬ' ਮੁਕਾਬਲਾ ਵੀ ਹੋਇਆ | ਈਕੋ ਕਲੱਬ ਇੰਚਾਰਜ ਪਲਕ ਗੁਪਤਾ ਅਤੇ ਸਾਇੰਸ ਅਧਿਆਪਕਾ ਹਰਪ੍ਰੀਤ ਕੌਰ ਅਤੇ ਮਲਤੀ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੀਨੀਅਰ ਵਰਗ ਦੇ ਪੇਂਟਿੰਗ ਮੁਕਾਬਲੇ ਵਿਚ ਤਨਵੀਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦ ਕਿ ਭਾਵਨਾ ਨੇ ਸੀਨੀਅਰ ਵਰਗ ਦੇ 'ਬੈਸਟ ਆਊਟ ਆਫ਼ ਵੇਸਟ' ਮੁਕਾਬਲੇ ਵਿਚ ਦੂਜਾ ਇਨਾਮ ਹਾਸਲ ਕੀਤਾ | ਇਸ ਦੇ ਨਾਲ ਹੀ ਸਕੂਲ ਦੇ ਈਕੋ ਕਲੱਬ ਨੇ ਜ਼ਿਲ੍ਹੇ ਦੇ ਚੁਣੇ ਗਏ ਪੰਜ ਸਰਵੋਤਮ ਈਕੋ ਕਲੱਬਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਰੁਪਿੰਦਰਜੀਤ ਕੌਰ ਅਤੇ ਸਿਲਵੀ ਵਲੋਂ ਜੱਜ ਦੇ ਰੂਪ ਵਿਚ ਆਪਣੀ ਭੂਮਿਕਾ ਨਿਭਾਈ ਗਈ | ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਆਸ਼ੀਸ਼ ਕੁਮਾਰ ਸ਼ਰਮਾ ਵਲੋਂ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਵੰਡੇ ਗਏ | ਸਕੂਲ ਸਟਾਫ਼ ਵਲੋਂ ਇਹ ਸਨਮਾਨ ਸਕੂਲ ਇੰਚਾਰਜ ਗੁਰਜੀਤ ਕੌਰ ਨੂੰ ਭੇਟ ਕੀਤਾ ਗਿਆ | ਸਕੂਲ ਇੰਚਾਰਜ ਨੇ ਸਾਰੇ ਜੇਤੂ ਵਿਦਿਆਰਥੀਆਂ, ਈਕੋ ਕਲੱਬ ਇੰਚਾਰਜ ਪਲਕ ਗੁਪਤਾ ਅਤੇ ਮੈਡਮ ਹਰਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਮੋਗਾ ਵਿਖੇ ਸਨੈਪ ਨਾਂਅ ਦੀ ਸੰਸਥਾ ਦਾ ਹੋਇਆ ਉਦਘਾਟਨ <br/> ਅਗਲੀ ਖ਼ਬਰ ਹਿੰਮਤ ਸਿੰਘ ਜੱਬਲ ਨੂੰ ਹਲਕਾ ਵਿਧਾਇਕਾ ਡਾ. ਅਰੋੜਾ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।