17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਸਫਲਤਾ ਪੂਰਵਕ ਸਰਜਰੀ ਕੀਤੀ

ਅਜੀਤ ਡੈਸਕ 01-03-2026
ਲੁਧਿਆਣਾ, 28 ਫ਼ਰਵਰੀ (ਡਾ. ਤਰਲੋਚਨ ਸਿੰਘ)-ਗੋਡੇ ਬਦਲਣ ਦੀ ਸਰਜਰੀ 'ਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾ ਚੁੱਕੇ ਡਾ. ਰਣਜੀਤ ਸਿੰਘ ਵਲੋਂ ਹੁਣ ਲੁਧਿਆਣਾ ਵਿਚ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਸਰਜਰੀਆਂ ਕਰਕੇ ਇਤਿਹਾਸ ਸਿਰਜਿਆ ਜਾ ਰਿਹਾ ਹੈ | ਡਾ. ਰਣਜੀਤ ਸਿੰਘ ਨੇ ਹਾਲ ਹੀ ਵਿਚ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 62 ਸਾਲਾਂ ਮਹਿਲਾ ਕੁਲਦੀਪ ਕÏਰ ਦੀ ਸਥਾਨਕ ਸ਼ੇਰਪੁਰ ਚੌਕ ਸਥਿਤ ਐਸ.ਪੀ.ਐਸ ਹਸਪਤਾਲ ਵਿਚ ਦੋਵੇਂ ਗੋਡਿਆਂ ਦੀ ਸਫਲ ਸਰਜਰੀ ਕੀਤੀ ਹੈ ¢ ਡਾ.ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਅਪ੍ਰੇਸ਼ਨ ਦÏਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿੱਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ ¢ ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖ਼ਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦÏਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ¢ ਡਾ. ਰਣਜੀਤ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਏ.ਆਈ. ਪਾਵਰਡ ਰੋਬੋਲੈਂਸ ਥ੍ਰੀ ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ¢ ਇਸ ਤਕਨੀਕ ਨਾਲ ਅਪ੍ਰੇਸ਼ਨ ਸਿਰਫ਼ 20 ਮਿੰਟ ਵਿਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਵੀ ਨਹੀਂ ਕਰਨਾ ਪੈਂਦਾ ਹੈ ¢ ਇਸ ਤੋਂ ਇਲਾਵਾ ਮਰੀਜ਼ ਅਪ੍ਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ ¢
ਪਿਛਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਵਿਧਾਇਕ ਢੋਸ ਵਲੋਂ ਸਵਾਗਤ ਅਗਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਈਆਂ ਜ਼ਿਲ੍ਹਾ ਪੱਧਰੀ ਗਤੀਵਿਧੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।