ਕਿਸ਼ਨਪੁਰਾ ਕਲਾਂ, 28 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦਿੱਲੀ ਦੀ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ 'ਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ¢ ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ¢ ਢੋਸ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ ਪਰ ਹੁਣ ਅਦਾਲਤ ਨੇ ਸਾਫ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ 'ਤੇ ਹੀ ਹੁੰਦਾ ਹੈ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੋਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ¢ ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਖੀਰ ਅਦਾਲਤ ਵਿਚ ਸੱਚ ਸਾਹਮਣੇ ਆ ਗਿਆ¢ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਇਹ ਸਿਰਫ ਪਾਰਟੀ ਦੀ ਨਹੀਂ ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ¢ ਉਨ੍ਹਾਂ ਕਿਹਾ ਹੈ ਕਿ ਆਉਣ ਸਮੇਂ ਵਿਚ ਦਿੱਲੀ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ