ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ 1 ਮਾਰਚ ਨੂੰ ਆਈ. ਐਮ. ਏ. ਹਾਲ ਸ਼ਹੀਦੀ ਪਾਰਕ ਪ੍ਰਤਾਪ ਰੋਡ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਜੀਵ ਨਰੂਲਾ, ਜਰਨਲ ਸੈਕਟਰੀ ਸੰਜੀਵ ਕੁਮਾਰ ਅਰੋੜਾ ਨੇ ਕਿਹਾ ਕਿ 1 ਮਾਰਚ ਨੂੰ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ 300 ਤੋਂ ਲੈ ਕੇ 400 ਯੂਨਿਟ ਖ਼ੂਨਦਾਨ ਕੀਤਾ ਜਾਵੇਗਾ | ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਸੰਸਥਾਵਾਂ ਤੇ ਸ਼ਹਿਰ ਵਾਸੀਆਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ | ਇਸ ਸਮੇਂ ਸੀਨੀਅਰ ਵਾਈਸ ਪ੍ਰਧਾਨ ਵੇਨੀਕਾ ਗੋਇਲ, ਪੰਜਾਬ ਵਾਈਸ ਪ੍ਰਧਾਨ ਮਹਿਲਾ ਵਿੰਗ ਰਮਨ ਸਿੰਗਲਾ, ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਜਸਵੀਰ ਕੌਰ ਜੱਸੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ, ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਰਾਂ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਮਨਜੀਤ ਕੌਰ, ਪ੍ਰੋਮਿਲਾ ਦੇਵੀ, ਸਾਧਵੀ ਪਰਮਜੀਤ ਕੌਰ, ਇੰਦੂ ਬਾਲਾ, ਕੁਲਵੰਤ ਕੌਰ, ਗੁਰਜੀਤ ਕੌਰ, ਮਮਤਾ ਸ਼ਰਮਾ, ਨੰਦਿਤਾ ਮਿਗਲਾਨੀ ਆਦਿ ਹਾਜ਼ਰ ਸਨ |