17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜਥੇਦਾਰ ਸੰਗਤਪੁਰਾ ਦੀ ਪੋਤਰੀ ਤੇ ਚੇਅਰਮੈਨ ਇੰਦਰਜੀਤ ਮਾਨ ਦੀ ਭਤੀਜੀ ਰਵਨੀਤ ਕੌਰ ਦੇ ਵਿਆਹ ਮੌਕੇ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ

ਅਜੀਤ ਡੈਸਕ 01-03-2026
ਸਮਾਧ ਭਾਈ, 28 ਫਰਵਰੀ (ਜਗਰੂਪ ਸਿੰਘ ਸਰੋਆ)-ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੀ ਪੋਤਰੀ ਅਤੇ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਭਤੀਜੀ ਰਵਨੀਤ ਕੌਰ ਮਾਨ ਤੇ ਹਰਸਹਿਜ ਸਿੰਘ ਢਿੱਲੋਂ ਦੇ ਵਿਆਹ ਸਮਾਗਮ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਨੇ ਪੁੱਜ ਕੇ ਸੁਭਾਗੀ ਜੋੜੀ ਨੂੰ ਮੁਬਾਰਕਾਂ ਦਿੱਤੀਆਂ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਤੋਂ ਇਲਾਵਾ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦੁਰਗੇਸ਼ ਪਾਠਕ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਮੀਤ ਹੇਅਰ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਮਨਜੀਤ ਬਿਲਾਸਪੁਰ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮਿ੍ਤਪਾਲ ਸੁਖਾਨੰਦ, ਵਿਧਾਇਕ ਦਵਿੰਦਰਜੀਤ ਢੋਂਸ, ਵਿਧਾਇਕ ਨਰੇਸ਼ ਕਟਾਰੀਆ, ਗੁਰਪ੍ਰੀਤ ਸਿੰਘ ਵਣਾਂ ਵਾਲੀ, ਬਲਜਿੰਦਰ ਕੌਰ ਤਲਵੰਡੀ ਸਾਬੋ, ਡਿੰਪੀ ਢਿੱਲੋਂ, ਕਾਕਾ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਚੇਅਰਮੈਨ ਤੇ ਪਤਵੰਤੇ ਸ਼ਾਮਲ ਹੋਏ | ਇਸ ਸਮੇਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਸਮਾਗਮ ਦੀ ਸ਼ੋਭਾ ਵਧਾਉਣ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਦਲਦੇ ਮੌਸਮ ਦੌਰਾਨ ਅੱਖਾਂ ਦੀ ਸਾਂਭ ਸੰਭਾਲ ਅਤੀ ਜ਼ਰੂਰੀ-ਡਾ. ਰੁਪਾਲੀ ਸੇਠੀ <br/> ਅਗਲੀ ਖ਼ਬਰ ਆਕਸਫੋਰਡ ਸੰਸਥਾ ਵਿਖੇ ਕਰਵਾਇਆ ਜਾਗਰੂਕਤਾ ਭਰਪੂਰ ਵਾਤਾਵਰਨ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।