17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਾਈਟਵੇ ਏਅਰਲਿੰਕਸ ਨੇ ਲਗਾਇਆ ਸੁਖਵਿੰਦਰ ਕੌਰ ਦਾ ਕੈਨੇਡਾ ਵਿਜ਼ਟਰ ਵੀਜ਼ਾ <br/>

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਰਾਈਟਵੇ ਏਅਰਲਿੰਕਸ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ, ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਸੁਖਵਿੰਦਰ ਕੌਰ ਪਤਨੀ ਬਲਵੰਤ ਸਿੰਘ ਵਾਸੀ ਪਿੰਡ ਕਮਾਲਪੁਰਾ ਲੁਧਿਆਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿਓ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਯੂ. ਕੇ. ਤੇ ਆਸਟ੍ਰੇਲੀਆ ਦੇ ਸਟੱਡੀ ਕੇਸ ਰਫ਼ਿਊਜ ਹੋ ਚੁੱਕੇ ਹਨ, ਉਹ ਕੈਨੇਡਾ ਲਈ ਅਪਲਾਈ ਕਰ ਸਕਦੇ ਹਨ ਤੇ ਜੇਕਰ ਕੋਈ ਵੀ ਵਿਜ਼ਟਰ ਜਾਂ ਟੂਰਿਸਟ ਵੀਜ਼ੇ 'ਤੇ ਯੂ. ਕੇ., ਆਸਟ੍ਰੇਲੀਆ ਜਾਂ ਕੈਨੇਡਾ ਜਾਣਾ ਚਾਹੰੁਦਾ ਹੋਵੇ ਤਾਂ ਉਹ ਵੀ ਅਪਲਾਈ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹੁਣ ਬੱਚੇ ਕਾਲਜ ਦੀ ਤੇ ਅੰਬੈਂਸੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਰਾਈਟਵੇ ਏਅਰਲਿੰਕਸ ਬੈਂਕ ਦੇ ਜ਼ਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿਨ੍ਹਾਂ ਪੈਸਿਆਂ ਨੂੰ ਬੱਚੇ ਆਪਣੇ ਖ਼ਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਸੁਖਵਿੰਦਰ ਕੌਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਦੀਆਂ ਵੱਖ-ਵੱਖ ਗਊਸ਼ਾਲਾਵਾਂ ਨੂੰ 9 ਲੱਖ ਰੁਪਏ ਦੇ ਚੈੱਕ ਭੇਟ-ਨਗਰ ਕੌਂਸਲ ਉਪ ਪ੍ਰਧਾਨ ਟੀਟੂ ਬਰਾੜ... ਅਗਲੀ ਖ਼ਬਰ ਬਦਲਦੇ ਮੌਸਮ ਦੌਰਾਨ ਅੱਖਾਂ ਦੀ ਸਾਂਭ ਸੰਭਾਲ ਅਤੀ ਜ਼ਰੂਰੀ-ਡਾ. ਰੁਪਾਲੀ ਸੇਠੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।