17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਦਿਆਰਥੀਆਂ ਨੇ ਮੈਡੀਕਲ ਖੇਤਰ 'ਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਲਈ

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲ੍ਹੀਣਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਦੇਣ ਦੇ ਮੰਤਵ ਨਾਲ ਇਕ ਵਿਸ਼ੇਸ਼ ਇੰਡਸਟਰੀਅਲ ਦੌਰਾ ਸਕੂਲ ਪਿ੍ੰਸੀਪਲ ਅਤੇ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮੋਗਾ ਦੇ ਅੰਮਿ੍ਤ ਹਸਪਤਾਲ ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਹਸਪਤਾਲ ਦੇ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿਚ ਵਰਤੀਆਂ ਜਾਣ ਵਾਲੀਆਂ ਅਤਿ-ਆਧੁਨਿਕ ਮਸ਼ੀਨਾਂ ਜਿਵੇਂ ਐਕਸਰੇ, ਐਮ.ਆਰ.ਆਈ., ਈ.ਸੀ.ਜੀ. ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਨੂੰ ਦੇਖਿਆ ਅਤੇ ਮਰੀਜ਼ਾਂ ਦੇ ਇਲਾਜ ਦੌਰਾਨ ਡਾਕਟਰਾਂ ਤੇ ਨਰਸਾਂ ਦੀ ਭੂਮਿਕਾ ਬਾਰੇ ਜਾਣਿਆ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਫੇਰੀਆਂ ਬੱਚਿਆਂ ਦੇ ਮਨ ਵਿਚ ਵਿਗਿਆਨਿਕ ਸੋਚ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਮੈਡੀਕਲ ਕਿੱਤੇ ਨਾਲ ਜੋੜਨ ਲਈ ਬਹੁਤ ਸਹਾਈ ਹੁੰਦੀਆਂ ਹਨ | ਉਨ੍ਹਾਂ ਹਸਪਤਾਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ-ਡਾ: ਅਸ਼ੋਕ ਸਿੰਗਲਾ <br/> ਅਗਲੀ ਖ਼ਬਰ ਚੇਅਰਮੈਨ ਦਵਿੰਦਰਪਾਲ ਸਿੰਘ ਤੇ ਚੇਅਰਮੈਨ ਸੰਜੀਵ ਸੈਣੀ ਵਲੋਂ ਫੁੱਲਾਂ ਦੀ ਹੋਲੀ ਖੇਡਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।