17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ-ਡਾ: ਅਸ਼ੋਕ ਸਿੰਗਲਾ <br/>

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਗੁਰਤੇਜ ਸਿੰਘ ਬੱਬੀ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮ ਮੁਤਾਬਿਕ ਜ਼ਿਲ੍ਹਾ ਮੋਗਾ ਵਿਚ ਅੱਜ ਐਚ.ਪੀ.ਵੀ. ਹਿਊਮਨ ਪੈਪੀਲੋਮਾ ਵਾਇਰਸ ਟੀਕਾਕਰਨ ਮੁਹਿੰਮ ਦਾ ਸ਼ੁਭ ਆਰੰਭ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਲੋਂ ਰਾਜ ਪੱਧਰੀ ਸਮਾਗਮ ਵਿਚ ਕੀਤਾ ਗਿਆ¢ ਇਸੇ ਤਹਿਤ ਹੁਣ ਜ਼ਿਲ੍ਹਾ ਮੋਗਾ ਵਿਚ ਵੀ ਐਚ.ਪੀ.ਵੀ. ਟੀਕਾਕਰਨ ਦੀ ਸ਼ੁਰੂਆਤ ਹੋਈ ਹੈ ¢ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਹ ਟੀਕਾਕਰਨ ਮੁਹਿੰਮ 14 ਸਾਲ ਦੀਆਂ ਲੜਕੀਆਂ ਲਈ ਚਲਾਈ ਜਾ ਰਹੀ ਹੈ ਜਿਨ੍ਹਾਂ ਦੀ ਉਮਰ 15 ਸਾਲ ਤੋਂ ਘੱਟ ਹੈ ¢ ਉਨ੍ਹਾਂ ਕਿਹਾ ਕਿ ਐਚ.ਪੀ.ਵੀ. ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਇਕ ਪ੍ਰਭਾਵਸ਼ਾਲੀ ਕਦਮ ਹੈ ਅਤੇ ਸਰਕਾਰ ਦਾ ਟੀਚਾ 2030 ਤੱਕ ਸਰਵਾਈਕਲ ਕੈਂਸਰ ਦੇ ਮਾਮਲਿਆਂ ਵਿਚ ਮਹੱਤਵਪੂਰਨ ਕਮੀ ਲਿਆਉਣਾ ਹੈ¢ ਉਨ੍ਹਾਂ ਕਿਹਾ ਕਿ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਲਗਾਇਆ ਜਾਵੇਗਾ¢ ਇਸ ਦਾ ਰਿਕਾਰਡ ਯੂ-ਵਿਨ ਪੋਰਟਲ 'ਤੇ ਦਰਜ ਕੀਤਾ ਜਾਵੇਗਾ¢ ਸਿਹਤ ਵਿਭਾਗ ਵਲੋਂ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਟੀਕਾਕਰਨ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਨਾ ਕੀਤੀ ਜਾਵੇਗੀ ¢ ਡਾ. ਸਿੰਗਲਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੇਟੀਆਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ¢

ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੀਟਿੰਗ ਕਰ ਕੇ ਸੂਬਾ ਕਮੇਟੀ ਦਾ ਕੀਤਾ ਵਿਸਥਾਰ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਮੈਡੀਕਲ ਖੇਤਰ 'ਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਲਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।