ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਵਧਵੀਂ ਮੀਟਿੰਗ ਪ੍ਰਧਾਨ ਡਾ. ਦਰਸ਼ਨਪਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਕਿਸਾਨੀ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਸੂਬਾ ਕਮੇਟੀ ਦਾ ਵਿਸਥਾਰ ਕੀਤਾ ਗਿਆ, ਜਿਸ ਅਨੁਸਾਰ ਸੂਬਾ ਪ੍ਰਧਾਨ ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਬਟਾਲਾ, ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸਹਿ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ ਅਤੇ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ ਹੋਣਗੇ | ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਬਠਿੰਡਾ ਪੁਲਿਸ ਵਲੋਂ ਪਿੰਡ ਜਿਉਂਦ ਵਿਚ ਕੀਤੇ ਗਏ ਜ਼ਬਰ ਦੇ ਵਿਰੋਧ ਵਿਚ 6 ਮਾਰਚ ਨੂੰ ਡੀ.ਸੀ. ਦਫ਼ਤਰ ਸਾਹਮਣੇ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ | ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ, ਬੀਜ ਬਿੱਲ ਤੇ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ ਵਿਚ 10 ਮਾਰਚ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਹਜ਼ਾਰਾਂ ਕਿਸਾਨ ਸ਼ਾਮਿਲ ਹੋਣਗੇ | ਇਸ ਮੌਕੇ ਕਸ਼ਮੀਰ ਸਿੰਘ ਭੇਖਾ, ਕਰਮਜੀਤ ਸਿੰਘ ਲੰਗੇਆਣਾ, ਦਿਲਬਾਗ ਸਿੰਘ ਸੁਰਸਿੰਘ ਵਾਲਾ, ਮਨਦੀਪ ਸਿੰਘ ਕਬਰਵਾਲਾ, ਅੱਤਰਪ੍ਰੀਤ ਬਰਾੜ, ਬਲਵਿੰਦਰ ਸਿੰਘ ਧੂੜਕੋਟ, ਸੁਖਦੇਵ ਸਿੰਘ ਬੱਬੀ ਬਰਾੜ, ਰਣਜੀਤ ਸਿੰਘ ਗਰੇਵਾਲ, ਭਜਨ ਸਿੰਘ ਘੁੰਮਣ, ਸੁਖਦੇਵ ਸਿੰਘ ਹਰਿਆਊ, ਅਵਤਾਰ ਸਿੰਘ ਮੋਹਾਲੀ, ਨਛੱਤਰ ਸਿੰਘ ਹਮੀਰਗੜ, ਗੁਰਦਿੱਤ ਸਿੰਘ ਗੁੰਮਟੀ ਕਲਾਂ, ਪਰਮਜੀਤ ਸਿੰਘ ਬਾਊਪੁਰ ਸਮੇਤ ਸੈਂਕੜੇ ਕਿਸਾਨ ਆਗੂ ਹਾਜ਼ਰ ਸਨ |