ਬੱਧਨੀ ਕਲਾਂ, 28 ਫਰਵਰੀ (ਸੰਜੀਵ ਕੋਛੜ)-ਸਬ ਡਿਵੀਜ਼ਨ ਬੱਧਨੀ ਕਲਾਂ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ਪੈਨਸ਼ਨ ਯੂਨੀਅਨ (ਏਟਕ) ਦੇ ਸੱਦੇ 'ਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਵਿਚ ਬੁਲਾਰੇ ਸਾਥੀਆਂ ਨੇ ਕਿਹਾ ਕਿ ਸਰਕਾਰ ਧੱਕੇ ਨਾਲ ਸਰਕਾਰੀ ਸ਼ੇਰੋ ਖੰਡ ਮਿੱਲ ਦੀ ਜ਼ਮੀਨ ਵੇਚ ਰਹੀ | ਜ਼ਮੀਨ ਤਬਦੀਲ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਸੰਘਰਸ਼ੀ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਧਰਨੇ ਵਿਚ ਸ਼ਾਮਲ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਸਾਥੀ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪੁਲਿਸ ਵਲੋਂ ਕੀਤੀ ਨਾਜਾਇਜ਼ ਗਿ੍ਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਜੇਕਰ ਸਰਕਾਰ ਜ਼ਮੀਨਾਂ ਵੇਚਣ ਤੋਂ ਪਿੱਛੇ ਨਾ ਹਟੀ ਤਾਂ ਸੰਘਰਸ਼ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ | ਰੈਲੀ ਵਿਚ ਸ਼ਾਮਲ ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਬਲਜੀਤ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਇੰਜ: ਜਗਰੂਪ ਸਿੰਘ, ਜੇ.ਈ. ਗੁਰਪ੍ਰੀਤ ਸਿੰਘ, ਜੇ.ਈ. ਹਰਜੀਤ ਸਿੰਘ, ਮਨੋਜ ਕੁਮਾਰ, ਪ੍ਰਧਾਨ ਬੇਅੰਤ ਸਿੰਘ ਠੇਕਾ ਮੁਲਾਜ਼ਮ ਯੂਨੀਅਨ ਅਤੇ ਵੱਡੀ ਗਿਣਤੀ ਵਿਚ ਸਾਥੀ ਮੌਜੂਦ ਰਹੇ |