17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੀ ਵਿਦਿਆਰਥਣ ਨੰਦਿਨੀ ਨਾਰੰਗ ਨੂੰ ਭਾਸ਼ਨ ਮੁਕਾਬਲੇ 'ਚ ਕੀਤਾ ਸਨਮਾਨਿਤ <br/>

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੀ ਵਿਦਿਆਰਥਣ ਰਜਿੰਦਰ ਕੁਮਾਰ ਨਾਰੰਗ ਦੀ ਧੀ ਨੰਦਿਨੀ ਨਾਰੰਗ ਨੇ ਹਾਲ ਹੀ ਵਿਚ ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਵੇਦ ਪ੍ਰਚਾਰ ਮੰਡਲ ਲੁਧਿਆਣਾ ਦੁਆਰਾ ਕਰਵਾਏ ਅੰਤਰ-ਕਾਲਜ ਵੈਦਿਕ ਭਾਸ਼ਣ ਮੁਕਾਬਲੇ ਵਿਚ ਜੀਵਨ ਵਿਚ ਵੇਦਾਂ ਦੀ ਮਹੱਤਤਾ 'ਤੇ ਇਕ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਦਿਲਚਸਪ ਭਾਸ਼ਨ ਦਿੱਤਾ | ਉਸ ਨੇ ਇਕ ਪ੍ਰਸ਼ੰਸਾਯੋਗ ਸਰਟੀਫਿਕੇਟ ਤੇ ਤਗਮਾ ਪ੍ਰਾਪਤ ਕੀਤਾ, ਜਿਸ ਨਾਲ ਸੰਸਥਾ ਨੂੰ ਮਾਣ ਹੋਇਆ | ਸੰਸਥਾ ਦੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਕਿਹਾ ਕਿ ਆਈ. ਐਸ. ਐਫ. ਕਾਲਜ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੈ | ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਨੰਦਿਨੀ ਨਾਰੰਗ ਦੀ ਪ੍ਰਾਪਤੀ ਦਾ ਸਨਮਾਨ ਕੀਤਾ | ਪਿ੍ੰਸੀਪਲ ਡਾ. ਆਰ. ਕੇ. ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜੀ. ਐਸ. ਸ਼ਰਮਾ ਅਤੇ ਸਾਰੇ ਫੈਕਲਟੀ ਸਟਾਫ਼ ਨੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸਰਕਾਰੀ ਕੰਨਿਆ ਸਕੂਲ ਰੋਡੇ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪੀਰ ਮੁਹੰਮਦ ਨੇ ਅਰਵਿੰਦ ਕੇਜਰੀਵਾਲ ਦੀ ਅਦਾਲਤੀ ਰਿਹਾਈ ਤੇ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਨੂੰ ਦੋਹਰਾ ਮਾਪਦੰਡ ਕਰਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।