ਬਾਘਾ ਪੁਰਾਣਾ, 28 ਫਰਵਰੀ (ਟਿੰਕੂ ਕਾਠਪਾਲ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ, ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਮਹਾਨ ਸਮਾਗਮ 15 ਮਾਰਚ ਐਤਵਾਰ (2 ਚੇਤ) ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ ¢ ਦੂਰ-ਦੂਰ ਤੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚਣਗੀਆਂ ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਜੋੜ ਮੇਲੇ ਦੀ ਸ਼ੁਰੂਆਤ 4 ਮਾਰਚ ਤੋਂ 101 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਹੋਵੇਗੀ ਤੇ 14 ਮਾਰਚ ਨੂੰ ਸਮੂਹ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ¢ 15 ਮਾਰਚ ਨੂੰ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ¢ ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਦੀਵਾਨਾਂ 'ਚ ਪ੍ਰਸਿੱਧ ਸੰਤ ਮਹਾਂਪੁਰਸ਼, ਰਾਗੀ ਜਥੇ, ਕਥਾ ਵਾਚਕ ਅਤੇ ਕਵੀਸ਼ਰ ਹਾਜ਼ਰੀ ਲਗਵਾਉਣਗੇ ¢