ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਬਣ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੂਰਾ ਹਲਕਾ ਨਿਹਾਲ ਸਿੰਘ ਵਾਲਾ ਮੇਰਾ ਆਪਣਾ ਪਰਿਵਾਰ ਹੈ | ਇਸ ਲਈ ਲੋਕਾਂ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਲਈ ਵੱਧ ਤੋਂ ਵੱਧ ਸਮਾਂ ਦਿੱਤਾ ਜਾ ਰਿਹਾ ਹੈ | ਇਸੇ ਲੜੀ ਦੇ ਤਹਿਤ ਉਹ ਅੱਜ ਨਿਹਾਲ ਸਿੰਘ ਵਾਲਾ ਦੇ ਕਿ੍ਸ਼ਨ ਕੁਮਾਰ ਗਰਗ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਮੈਂ ਗਰਗ ਪਰਿਵਾਰ ਦੇ ਦੁੱਖ ਵਿਚ ਸ਼ਾਮਿਲ ਹੋ ਕੇ ਇਸ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਾ ਹਾਂ | ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਗਰਗ, ਰਾਕੇਸ਼ ਕੁਮਾਰ ਗਰਗ, ਚਾਹਤ ਗਰਗ, ਰਾਹਤ ਗਰਗ, ਸਤਪਾਲ ਭੋਲਾ, ਵਿਨੋਦ ਕਾਲਾ, ਮੱਖਣ ਲਾਲ ਸਾਬਕਾ ਮੈਂਬਰ ਅਤੇ ਕਿ੍ਸ਼ਨ ਕੁਮਾਰ ਸਾਬਕਾ ਮੈਂਬਰ ਆਦਿ ਮੌਜੂਦ ਸਨ |