ਕਿਸ਼ਨਪੁਰਾ ਕਲਾਂ, 1 ਮਾਰਚ (ਅਮੋਲਕ ਸਿੰਘ ਕਲਸੀ)-ਚਰਚਿਤ ਸ਼ਰਾਬ ਘੁਟਾਲੇ ਮਾਮਲੇ 'ਚ ਮਾਣਯੋਗ ਅਦਾਲਤ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਨਾਲ ਆਮ ਆਦਮੀ ਪਾਰਟੀ ਤੇ ਸੱਚ ਦੀ ਜਿੱਤ ਹੋਈ ਹੈ ਤੇ ਭਾਜਪਾ ਦਾ ਝੂਠ ਲੋਕਾਂ ਸਾਹਮਣੇ ਆਇਆ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਭਾਜਪਾ ਵਲੋਂ ਆਮ ਆਦਮੀ ਪਾਰਟੀ ਨੂੰ ਦਬਾਉਣ ਲਈ ਕੇਜਰੀਵਾਲ ਤੇ ਸਿਸੋਦੀਆ 'ਤੇ ਝੂਠਾ ਭਿ੍ਸ਼ਟਾਚਾਰ ਦਾ ਮਾਮਲਾ ਦਰਜ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਇਸ ਮਾਮਲੇ 'ਚ ਕਲੀਨ ਚਿੱਟ ਮਿਲਣ ਨਾਲ ਭਾਜਪਾ ਦੇ ਝੂਠ ਦਾ ਪਰਦਾਫਾਸ਼ ਹੋਇਆ ਹੈ | ਚੇਅਰਮੈਨ ਕਮਾਲ ਕੇ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਹਮੇਸ਼ਾ ਸੱਚ ਤੇ ਇਮਾਨਦਾਰੀ ਦੀ ਰਾਜਨੀਤੀ ਕੀਤੀ ਗਈ ਹੈ, ਪਰ ਭਾਜਪਾ ਨੇ ਸਿਆਸੀ ਬਦਲਾਖੋਰੀ ਤਹਿਤ ਕੇਜਰੀਵਾਲ ਤੇ ਸਿਸੋਦੀਆ ਨੂੰ ਬਦਨਾਮ ਕਰਨ ਲਈ ਭਿ੍ਸ਼ਟਾਚਾਰ ਦੇ ਮਾਮਲੇ 'ਚ ਉਲਝਾਇਆ ਗਿਆ | ਅੰਤ 'ਚ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਫ਼ੈਸਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਤੇ ਧਰਮਕੋਟ ਦੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਤੇ ਹਲਕੇ ਦੇ ਪਿੰਡਾਂ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਬਚਨਬੱਧ ਹੈ |