ਨਿਹਾਲ ਸਿੰਘ ਵਾਲਾ, 1 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਨਯੋਗ ਅਦਾਲਤ ਵਲੋਂ ਇਕ ਫ਼ਰਜ਼ੀ ਸ਼ਰਾਬ ਨੀਤੀ ਘੁਟਾਲੇ ਦੇ ਹੋਏ ਨਾਜਾਇਜ਼ ਕੇਸ 'ਚੋਂ ਬਰੀ ਕਰਨ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕਾ ਨਿਹਾਲ ਸਿੰਘ ਵਾਲਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਡਾ. ਅਰਸ਼ ਰਾਊਕੇ ਤੇ ਹਲਕਾ ਵਾਈਸ ਕੁਆਰਡੀਨੇਟਰ ਰਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਦੇਸ਼ ਦੀ ਭਾਜਪਾ ਵਲੋਂ ਜਾਣਬੁੱਝ ਕੇ ਇਕ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਫਸਾ ਕੇ ਸਿਆਸੀ ਕਿੜ ਕੱਢੀ ਗਈ ਸੀ ਜਿਸ ਦਾ ਸੱਚ ਮਾਨਯੋਗ ਅਦਾਲਤ ਵਲੋਂ ਸਾਹਮਣੇ ਲਿਆਂਦਾ ਗਿਆ ਹੈ |