03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਿਆਮ ਬਾਬਾ ਦਾ ਨੌਂ ਦਿਨਾਂ ਲੰਬਾ ਫਾਲਗੁਨ ਉਤਸਵ 7ਵੇਂ ਦਿਨ ਵੀ ਜਾਰੀ <br/>

ਅਜੀਤ ਡੈਸਕ 02-03-2026
ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਸ਼ਿਆਮ ਸੇਵਾ ਸੁਸਾਇਟੀ ਦੁਆਰਾ ਕਰਵਾਏ ਜਾ ਰਹੇ ਸ਼ਿਆਮ ਬਾਬਾ ਦੇ ਨੌਂ ਦਿਨਾਂ ਫਾਲਗੁਨ ਉਤਸਵ ਦਾ 7ਵਾਂ ਦਿਨ ਜਲੰਧਰ ਕਾਲੋਨੀ ਦੇ ਸ਼ਿਆਮ ਪ੍ਰਭੂ ਖਾਟੂ ਵਾਲੇ ਮੰਦਰ ਵਿਖੇ ਸ਼ੁਰੂ ਹੋਇਆ | ਪੰਡਤ ਦੀ ਅਗਵਾਈ ਹੇਠ ਸਮਾਜ ਸੇਵੀ ਨਰੇਸ਼ ਬਾਂਸਲ, ਸ਼ਾਲੂ ਬਾਂਸਲ, ਸਚਿਨ ਵਿਨਾਇਕ, ਰਜਿੰਦਰ ਜੈਦਕਾ, ਸਿੰਪਲ ਜੈਦਕਾ, ਰਾਜਪਾਲ ਸ਼ਰਮਾ ਅਤੇ ਸ਼ੋਬਿਕ ਬਾਂਸਲ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਆਮ ਬਾਬਾ ਦੇ ਦਰਬਾਰ ਵਿਚ ਜਵਾਲਾਮੁਖੀ ਨੂੰ ਭੇਟਾਂ ਚੜ੍ਹਾਈਆਂ ਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਸੁਸਾਇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸ਼ਿਆਮ ਬਾਬਾ ਦੇ ਦਰਬਾਰ ਵਿਚ ਪੂਜਾ ਅਰਚਨਾ ਦੀ ਰਸਮ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਸਕੱਤਰ ਭਾਰਤ ਭੂਸ਼ਨ ਗਰਗ, ਪ੍ਰਧਾਨ ਵਿਨੋਦ ਪੋਪਲੀ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰ ਮੋਹਨ ਸਹਿਗਲ, ਭੁਪੇਸ਼ ਸ਼ਰਮਾ, ਰਾਜੇਸ਼ ਸਿੰਗਲਾ, ਸੰਜੀਵ ਗਰਗ, ਸੁਨਾਮ ਗਰਗ, ਰਾਜੇਸ਼ ਸਿੰਗਲਾ, ਗਮਨ ਅਰਧਨ, ਸੰਜੀਵ ਗਰਗ, ਸੁਨਾਮ ਗਰਗ ਨੇ ਅਦਾ ਕੀਤੀ | ਇਸ ਮੌਕੇ ਜਗਦੀਸ਼ ਬਤਰਾ, ਡਾ. ਰਾਮ ਗੋਪਾਲ, ਮਿਲਨ ਗਰਗ, ਸੋਨੂੰ ਜੈਸਵਾਲ, ਰਾਜੇਸ਼ ਸ਼ਰਮਾ ਰਾਜੂ, ਰਮਨੀਸ਼ ਗਰਗ, ਵਿੱਕੀ ਮਿੱਤਲ, ਅਸ਼ੋਕ ਕਾਲੜਾ, ਕਪਿਲ ਕਪੂਰ, ਕਪਿਲ ਖੰਨਾ, ਰਾਮਪਾਲ ਮਹਿੰਦੀਰੱਤਾ, ਯੋਗੇਸ਼ ਸ਼ਰਮਾ, ਰਾਜੀਵ ਉੱਪਲ, ਵੰਸ਼ ਸ਼ਰਮਾ, ਸ਼ੁਭਮ ਗਰਗ, ਨਰੇਸ਼ ਬਾਂਸਲ, ਗਰੂਸ਼ ਬਾਂਸਲ ਆਦਿ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਅਜੈ ਗਰਗ, ਸੰਸਥਾਪਕ ਕਮਲ ਸ਼ਰਮਾ, ਪ੍ਰਧਾਨ ਵਿਨੋਦ ਪੋਪਲੀ, ਸਕੱਤਰ ਸਾਬਕਾ ਕੌਂਸਲਰ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਤੇ ਸੰਜੀਵ ਗਰਗ ਟੀਟੂ ਨੇ ਦੱਸਿਆ ਕਿ ਸ਼ਿਆਮ ਬਾਬਾ ਦਾ 14ਵਾਂ ਫਾਲਗੁਨ ਮਹਾਂ ਉਤਸਵ ਸੁਸਾਇਟੀ ਵਲੋਂ ਸ਼ਿਆਮ ਮੰਦਰ ਵਿਖੇ ਸ਼ਾਮ 7:30 ਵਜੇ ਤੋਂ ਭਗਵਾਨ ਦੀ ਇੱਛਾ ਅਨੁਸਾਰ ਕਰਵਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਨਵੇਂ ਸਾਲ ਦੀ ਆਰੰਭਤਾ 'ਤੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਸੱਚਾਈ ਦੀ ਜਿੱਤ ਹੋਈ-ਆਪ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।