ਕਿਸ਼ਨਪੁਰਾ ਕਲਾਂ, 1 ਮਾਰਚ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਕੂਲ 'ਚ ਪ੍ਰਵੇਸ਼ ਕਰਨ 'ਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਫੁਲ ਬਰਸਾ ਕੇ ਸਵਾਗਤ ਕੀਤਾ ਤੇ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਗ੍ਰੰਥੀ ਸਿੰਘ ਨੇਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਤੇ ਭਾਈ ਹੰਸਪਾਲ ਸਿੰਘ ਨੇ ਸਕੂਲ ਦੀ ਚੜ੍ਹਦੀ ਕਲਾ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਅਰਦਾਸ ਕੀਤੀ | ਸਾਰੇ ਵਿਦਿਆਰਥੀਆਂ ਨੇ ਪਾਠ ਦਾ ਅਨੰਦ ਮਾਣਿਆ, ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਰਪ੍ਰਸਤ ਪਿ੍ੰਸੀਪਲ ਸੁਖਦੇਵ ਸਿੰਘ ਸਿੱਧੂ ਨੇ ਪਹੁੰਚੇ ਗ੍ਰੰਥੀ ਸਿੰਘ ਸੇਵਾਦਾਰ ਆਦਿ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਸਮਾਗਮ ਦੌਰਾਨ ਪਹੁੰਚੇ ਪਿੰਡ ਵਾਸੀਆਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ ਤੇ ਬੱਚਿਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ | ਅੰਤ 'ਚ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਗੁਰਬਾਣੀ ਟੀਚਰ ਚਰਨਜੀਤ ਕੌਰ, ਜਗਵਿੰਦਰ ਕੌਰ ਕਲਸੀ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਗੁਰਜੀਤ ਕੌਰ ਜੈਸਮੀਨ ਕੌਰ, ਮਨਦੀਪ ਸਿੰਘ, ਹੰਸ ਕੁਮਾਰ ਪੱਬੀ ਆਦਿ ਹਾਜ਼ਰ ਸਨ |