03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਨਹਿਰੀ ਪੁਲ ਦਾ ਉਦਘਾਟਨ <br/>

ਅਜੀਤ ਡੈਸਕ 02-03-2026
ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਂ ਵਾਲਾ ਨਵਾਂ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਨਹਿਰੀ ਪੁਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਪੁਲ ਕਿਸਾਨਾਂ ਅਤੇ ਵਸਨੀਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਨਾਲ ਹੀ ਪਿੰਡ ਦੀ ਆਵਾਜਾਈ ਨੂੰ ਵੀ ਆਸਾਨ ਬਣਾਏਗਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸਰਪੰਚ ਛਿੰਦਰਪਾਲ ਸਿੰਘ, ਜ਼ਿਲ•ਾ ਸਕੱਤਰ ਪਿਆਰਾ ਸਿੰਘ ਬੱਧਨੀ, ਗੁਰਮੇਲ ਸਿੰਘ, ਰਣਜੀਤ ਸਿੰਘ, ਰਾਜਵੰਤ ਸਿੰਘ, ਸੋਹਣ ਸਿੰਘ ਬਲਾਕ ਸੰਮਤੀ ਮੈਂਬਰ, ਮਨਪ੍ਰੀਤ ਸਿੰਘ ਸਿੰਘਾਂਵਾਲਾ, ਕੌਂਸਲਰ ਜਗਦੀਪ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਸੈਮੀਨਾਰ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ 75 ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।