ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਬਰਨਾਲਾ ਵਿਖੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਤੇ ਕੇਂਦਰ ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੀਤੀ ਗਈ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜ ਗਈ ਤੇ ਇਸ ਰੈਲੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਆਪਣੇ ਵਰਕਰਾਂ ਨਾਲ ਕਾਫ਼ਲਿਆਂ ਦੇ ਰੂਪ ਵਿਚ ਪੁੱਜੇ ਤੇ ਰੈਲੀ ਦੀ ਸ਼ਾਨ ਬਣੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਤੇ ਨਰੇਗਾ ਮਜ਼ਦੂਰਾਂ ਦੇ ਹੱਕਾਂ ਤੇ ਡਾਕੇ ਖ਼ਿਲਾਫ਼ ਪ੍ਰਦਰਸ਼ਨ ਦੇਸ਼ ਭਰ ਵਿਚ ਹੀ ਕੀਤਾ ਜਾ ਰਿਹਾ ਹੈ ਤੇ ਬਰਨਾਲਾ ਦੀ ਰੈਲੀ ਵੀ ਉਸ ਪ੍ਰਦਰਸ਼ਨ ਦਾ ਹੀ ਹਿੱਸਾ ਸੀ ਤੇ ਰੈਲੀ ਦੌਰਾਨ ਹੋਏ ਲੱਖਾਂ ਦੇ ਇਕੱਠੇ ਨੇ ਸਾਬਿਤ ਕਰ ਦਿੱਤਾ ਕਿ ਦੇਸ਼ ਦੇ ਲੋਕ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਅਤੇ ਅਗਲੀ ਸਰਕਾਰ ਜਿੱਥੇ ਕੇਂਦਰ ਵਿਚ ਕਾਂਗਰਸ ਦੀ ਹੋਵੇਗੀ ਉੱਥੇ ਪੰਜਾਬ ਵਿਚ ਵੀ ਸਾਲ 2027 ਦੀਆਂ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਦੌਲਤਪੁਰਾ, ਹਨੀ ਸੋਢੀ ਸੋਸ਼ਲ ਮੀਡੀਆ ਇੰਚਾਰਜ, ਪ੍ਰਭਜੀਤ ਸਿੰਘ ਕਾਲਾ, ਵਿਕਰਮ ਪੱਤੋ ਪ੍ਰਧਾਨ ਓ.ਬੀ.ਸੀ., ਰੋਹਿਨ ਵਰਮਾ ਯੂਥ ਪ੍ਰਧਾਨ ਮੋਗਾ, ਆਕਾਸ਼ਦੀਪ ਸਿੰਘ ਧਾਲੀਵਾਲ ਯੂਥ ਪ੍ਰਧਾਨ ਨਿਹਾਲ ਸਿੰਘ ਵਾਲਾ ਆਦਿ ਹਾਜ਼ਰ ਸਨ |