02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਖੇਡਾਂ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ–ਸੁਆਮੀ ਸੰਤ ਜਗਜੀਤ ਸਿੰਘ ਲੋਪੋ <br/>

ਅਜੀਤ ਡੈਸਕ 02-03-2026

ਨਿਹਾਲ ਸਿੰਘ ਵਾਲਾ, 1 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ 'ਚ ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਤੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀਆਂ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦਾ ਸਾਲਾਨਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸਮਾਗਮ 'ਚ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਸੁਆਮੀ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੰਸਥਾਵਾਂ ਦੇ ਐਜੂਕੇਸ਼ਨ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਨੇ ਸਮੁੱਚੀਆਂ ਸੰਸਥਾਵਾਂ ਦੇ ਮਾਰਚ ਪਾਸਟ ਕਰ ਰਹੇ ਵਿਦਿਆਰਥੀਆਂ ਤੋਂ ਸਲਾਮੀ ਲਈ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਖੇਡ ਸਮਾਗਮ ਆਰੰਭ ਕਰਨ ਦੀ ਇਜਾਜ਼ਤ ਦਿੱਤੀ | ਖੇਡ ਸਮਾਗਮ 'ਚ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ, ਡਿਗਰੀ ਕਾਲਜ, ਸਕੂਲ ਆਫ਼ ਨਰਸਿੰਗ ਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, 400 ਮੀਟਰ ਦੌੜ, ਸ਼ਾਟ ਪੁੱਟ, ਜੈਵਲਿਨ ਥਰੋਅ, ਡਿਸਕਸ ਥਰੋਅ, ਲੰਮੀ ਛਾਲ, ਚਾਟੀ ਦੌੜ, ਸੈਕ ਦੌੜ, ਤਿੰਨ ਲੱਤ ਦੌੜ, ਰਿਲੇਅ ਦੌੜ 'ਚ ਹਿੱਸਾ ਲਿਆ | ਵਿਦਿਆਰਥੀਆਂ ਵਲੋਂ ਮਨਮੋਹਕ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦਾ ਸਾਰੇ ਵਿਦਿਆਰਥੀਆਂ ਤੇ ਮਹਿਮਾਨਾਂ ਨੇ ਖ਼ੂਬ ਆਨੰਦ ਮਾਣਿਆ | ਅਰਸ਼ਦੀਪ ਕੌਰ (ਬੀ.ਐਡ. ਭਾਗ ਪਹਿਲਾ), ਸੁਨੈਨਾ (ਡੀ.ਐਲ.ਐਡ ਭਾਗ ਦੂਜਾ), ਅੰਮਿ੍ਤਦੀਪ ਕੌਰ (ਬੀ.ਏ.), ਅਮਨਪ੍ਰੀਤ ਕੌਰ (ਜੀ.ਐਨ.ਐਮ ਭਾਗ ਪਹਿਲਾ), ਸੁਖਪਾਲ ਸਿੰਘ (ਬਾਰ੍ਹਵੀਂ ਜਮਾਤ ਦੇ ਲੜਕੇ) ਤੇ ਹਰਕਮਲਜੋਤ ਕੌਰ (ਬਾਰ੍ਹਵੀਂ ਜਮਾਤ ਦੀਆਂ ਲੜਕੀਆਂ) ਨੂੰ ਬੈੱਸਟ ਐਥਲੀਟ ਐਲਾਨਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਜੇਤੂ ਖਿਡਾਰੀਆਂ ਨੂੰ ਤਗਮਿਆਂ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਵੱਖ-ਵੱਖ ਪੰਜਾਬ ਯੂਨੀਵਰਸਿਟੀ ਖੇਡ ਮੁਕਾਬਲਿਆਂ 'ਚ ਜੇਤੂ ਟੀਮਾਂ ਨੂੰ ਵੀ ਸਨਮਾਨ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ | ਖੇਡ ਸਮਾਗਮ 'ਚ ਸ਼ਾਮਲ ਹੋਏ ਵਿਸ਼ੇਸ਼ ਮਹਿਮਾਨ ਡਾ. ਖੁਸ਼ਪ੍ਰੀਤ ਕੌਰ (ਆਮ ਆਦਮੀ ਕਲੀਨਿਕ ਲੋਪੋ) ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸਮੂਹ ਵਿਦਿਆਰਥੀਆਂ ਤੇ ਪ੍ਰੋਫੈਸਰ ਸਾਹਿਬਾਨਾਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ | ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਨੇ ਖੇਡ ਸਰਗਰਮੀਆਂ ਦੀ ਸਾਲਾਨਾ ਰਿਪੋਰਟ ਪੜ੍ਹੀ | ਸਮੁੱਚਾ ਪ੍ਰੋਗਰਾਮ ਡਿਗਰੀ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਮੋਨਿਕਾ ਦੇਵੀ ਦੀ ਅਗਵਾਈ ਅਧੀਨ ਨੇਪਰੇ ਚੜਿਆ | ਇਸ ਮੌਕੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਡਾ. ਬਲਵਿੰਦਰ ਕੌਰ, ਸਕੂਲ ਦੇ ਕੋਆਰਡੀਨੇਟਰ ਅਮਨਦੀਪ ਕੌਰ, ਡਿਗਰੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਮਨਜਿੰਦਰ ਕੌਰ, ਨਰਸਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਹਰਪ੍ਰੀਤ ਕੌਰ ਤੇ ਸਮੂਹ ਸੰਸਥਾਵਾਂ ਦੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ | ਮੰਚ ਦਾ ਸੰਚਾਲਨ ਡਾ. ਗੁਰਜੀਤ ਕੌਰ ਤੇ ਕਰਮਜੀਤ ਕੌਰ ਵਲੋਂ ਬਾਖ਼ੂਬੀ ਨਿਭਾਇਆ |

ਪਿਛਲੀ ਖ਼ਬਰ ਗੋਲੀ ਲੱਗਣ ਨਾਲ ਮਰੇ ਨੌਜਵਾਨ ਦੇ ਕਾਹਲੀ 'ਚ ਕੀਤੇ ਜਾ ਰਹੇ ਸਸਕਾਰ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਦਾਨੀ ਸੱਜਣਾਂ ਵਲੋਂ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਨਕਦ ਰਾਸ਼ੀ ਤੇ ਹੋਰ ਸਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।