02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਾਰਟੀ ਦੀ ਮਜ਼ਬੂਤੀ ਲਈ ਅਜੇ ਸ਼ਰਮਾ ਲਗਾਤਾਰ ਕਰ ਰਹੇ ਵਰਕਰਾਂ ਨਾਲ ਮੀਟਿੰਗਾਂ <br/>

ਅਜੀਤ ਡੈਸਕ 02-03-2026
ਮੋਗਾ, 1 ਮਾਰਚ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਬਲਾਕ 11 ਦੇ ਆਬਜ਼ਰਵਰ ਅਤੇ ਲਾਰਜ ਸਕੇਲ ਇੰਡਸਟਰੀਜ਼ ਪੰਜਾਬ ਦੇ ਡਾਇਰੈਕਟ ਅਜੇ ਸ਼ਰਮਾ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ¢ ਜ਼ਿਕਰਯੋਗ ਹੈ ਕਿ ਅਜੇ ਸ਼ਰਮਾ ਆਮ ਆਦਮੀ ਪਾਰਟੀ ਦੇ ਉਹ ਟਕਸਾਲੀ ਆਗੂ ਹਨ ਜਿਸ ਨੇ ਅੰਨਾ ਅੰਦੋਲਨ ਤੋਂ ਲੈ ਕੇ ਅੱਜ ਤੱਕ ਪਾਰਟੀ ਦਾ ਸਾਥ ਦਿੱਤਾ ਅਤੇ ਹੁਣ ਵੀ ਉਹ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ¢ ਉਹ ਨਿਰੰਤਰ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕਰਦੇ ਹਨ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਇਸ ਤਹਿਤ ਉਨ੍ਹਾਂ ਨੇ ਬਲਾਕ ਪ੍ਰਧਾਨ ਕੁਲਵੰਤ ਗਰੇਵਾਲ, ਪਿੰਡ ਪ੍ਰਧਾਨ ਹਰਦੇਵ ਸਿੰਘ, ਸਵਰਨ ਸਿੰਘ, ਸੰਦੀਪ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਨਾਲ ਵੀ ਮੀਟਿੰਗ ਅਤੇ ਪਿੰਡਾਂ ਵਿਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਹੋਏ ਅਤੇ ਉਨ੍ਹਾਂ ਭਰੋਸਾ ਦਿੱਤਾ |

ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਦਾ ਵਫਦ ਸਿੱਖਿਆ ਵਿਭਾਗ ਤੇ ਸਕੱਤਰ ਨੂੰ ਮਿਲਿਆ <br/> ਅਗਲੀ ਖ਼ਬਰ ਜਥੇ. ਲੰਗਾਹ ਨੇ ਸਰਕਲ ਕੋਟਲੀ ਸੂਰਤ ਮੱਲ੍ਹੀ, ਦੇਹੜ ਗਵਾਰ ਤੇ ਸ਼ਿਕਾਰ 'ਚ ਕੀਤੀਆਂ ਵਿਸ਼ਾਲ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।