04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਜਥੇਦਾਰ ਤੀਰਥ ਸਿੰਘ ਮਾਹਲਾ ਨੇ 12 ਦੀ ਬਾਘਾ ਪੁਰਾਣਾ ਰੈਲੀ ਦੀਆਂ ਤਿਆਰੀਆਂ ਲਈ ਕੀਤਾ ਹਲਕੇ ਦਾ ਤੂਫ਼ਾਨੀ ਦੌਰਾ <br/>

ਅਜੀਤ ਡੈਸਕ 03-03-2026
ਠੱਠੀ ਭਾਈ, 2 ਮਾਰਚ (ਜਗਰੂਪ ਸਿੰਘ ਮਠਾੜੂ)-12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਵਿਚ ਚੋਖੀ ਸਿਆਸੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ | ਇਸ ਸਬੰਧੀ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਹਲਕੇ ਦਾ ਤੂਫ਼ਾਨੀ ਦੌਰਾ ਕਰਦਿਆਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਅਤੇ ਵਰਕਰਾਂ ਵਿਚ ਜੋਸ਼ ਭਰਿਆ ਗਿਆ | ਵੱਖ-ਵੱਖ ਪਿੰਡਾਂ ਵਿਚ ਵੱਡੇ ਇਕੱਠਾਂ ਨੂੰ ਸੰਬੋਧਨ ਕਰਨ ਉਪਰੰਤ ਪਿੰਡ ਮਾੜੀ ਮੁਸਤਫ਼ਾ ਵਿਖੇ ਅਕਾਲੀ ਆਗੂ ਸਰਦੂਲ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਇਕੱਠ ਦੌਰਾਨ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਥਰਾਜ, ਸਰਕਲ ਸਮਾਧ ਭਾਈ ਦੇ ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਅਕਾਲੀ ਆਗੂ ਬਲੌਰ ਸਿੰਘ ਗਿੱਲ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਅਕਾਲੀ ਸਰਕਾਰ ਦੇ ਦੌਰਾਨ ਲਾਗੂ ਕੀਤੀਆਂ ਲੋਕ-ਪੱਖੀ ਨੀਤੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ | ਇਸ ਮੌਕੇ ਆਗੂਆਂ ਨੇ ਮਾੜੀ ਮੁਸਤਫ਼ਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਕੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਆਪਣਾ ਸਮਰਥਨ ਦਰਜ ਕਰਵਾਉਣ | ਇਸ ਮੌਕੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਥਰਾਜ, ਸਾਬਕਾ ਬਲਾਕ ਸੰਮਤੀ ਮੈਂਬਰ ਰਾਜ ਸਿੰਘ ਚੌਧਰੀ ਵਾਲਾ, ਸੂਬਾ ਸਿੰਘ, ਡਾਕਟਰ ਰਾਣਾ, ਅਕਾਲੀ ਆਗੂ ਬਲੌਰ ਸਿੰਘ ਗਿੱਲ ਆਦਿ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਪੁਲਿਸ ਨੇ ਗੁੰਮ ਹੋਏ 160 ਮੋਬਾਈਲ ਲੱਭ ਕੇ ਕੀਤੇ ਮਾਲਕਾਂ ਹਵਾਲੇ <br/> ਅਗਲੀ ਖ਼ਬਰ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲਕੇ ਦੀ ਫਿਰਨੀ ਪਿੰਡ ਵਾਸੀਆਂ ਤੇ ਰਾਹਗੀਰਾਂ ਲਈ ਬਣੀ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।