04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੋਗਾ ਪੁਲਿਸ ਨੇ ਗੁੰਮ ਹੋਏ 160 ਮੋਬਾਈਲ ਲੱਭ ਕੇ ਕੀਤੇ ਮਾਲਕਾਂ ਹਵਾਲੇ <br/>

ਅਜੀਤ ਡੈਸਕ 03-03-2026
ਮੋਗਾ, 2 ਮਾਰਚ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਪੁਲਿਸ ਨੇ ਗੁੰਮ ਹੋਏ 160 ਮੋਬਾਈਲ ਵਾਰਿਸਾਂ ਦੇ ਹਵਾਲੇ ਕੀਤੇ | ਜਾਣਕਾਰੀ ਮੁਤਾਬਿਕ ਪਿਛਲੇ ਕੁਝ ਸਮੇਂ ਤੋਂ ਆਮ ਲੋਕਾਂ ਵਲੋਂ ਸੀ.ਈ.ਆਈ.ਆਰ. ਪੋਰਟਲ ਤੇ ਗੁੰਮ ਹੋਏ ਆਪਣੇ ਮੋਬਾਈਲ ਫੋਨਾਂ ਸਬੰਧੀ ਆਨਲਾਈਨ ਦਰਖਾਸਤਾਂ ਦਿੱਤੀਆਂ ਸਨ ਤੇ ਇਨ੍ਹਾਂ ਦਰਖਾਸਤਾਂ 'ਤੇ ਮੋਗਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁੰਮ ਹੋਏ ਮੋਬਾਈਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੇ ਪੰਜਾਬ ਤੋਂ ਬਾਹਰ ਵਾਪਸ ਲਿਆਂਦੇ ਗਏ ਤੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੋਬਾਈਲਾਂ ਦੇ ਅਸਲ ਵਾਰਿਸਾਂ ਨੂੰ ਬੁਲਾਕੇ ਉਨ੍ਹਾਂ ਨੂੰ ਸੌਂਪੇ ਗਏ | ਅੱਗੇ ਵੀ ਮੋਗਾ ਪੁਲਿਸ ਗੁੰਮ ਹੋਏ ਮੋਬਾਈਲਾਂ ਦੀ ਤਕਨੀਕੀ ਰਾਹੀਂ ਤੇਜ਼ੀ ਨਾਲ ਟਰੇਸਿੰਗ ਕਰਵਾਉਣ ਤੇ ਮਾਲਕਾਂ ਤੱਕ ਪਹੰੁਚਾਉਣ ਦਾ ਕੰਮ ਲਗਾਤਾਰ ਕਰਦੀ ਆ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਕੋਲੋਂ ਮੋਬਾਈਲ ਫ਼ੋਨ ਖ਼ਰੀਦ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਤੇ ਕਿਸੇ ਵੀ ਸ਼ੱਕੀ ਵਿਅਕਤੀ ਤੋਂ ਮੋਬਾਈਲ ਫ਼ੋਨ ਨਾ ਖ਼ਰੀਦਿਆ ਜਾਵੇ | ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵਚਨਬੱਧਤਾ ਨਾਲ ਆਪਣਾ ਕੰਮ ਕਰ ਰਹੀ ਹੈ |

ਪਿਛਲੀ ਖ਼ਬਰ ਭਾਜਪਾ ਦੀ ਰੈਲੀ ਨੂੰ ਲੈ ਕੇ ਸਾਬਕਾ ਐਸ.ਪੀ. ਸੰਧੂ ਨੇ ਕੀਤੀ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ <br/> ਅਗਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ 12 ਦੀ ਬਾਘਾ ਪੁਰਾਣਾ ਰੈਲੀ ਦੀਆਂ ਤਿਆਰੀਆਂ ਲਈ ਕੀਤਾ ਹਲਕੇ ਦਾ ਤੂਫ਼ਾਨੀ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।