03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਭਾਜਪਾ ਦੀ ਰੈਲੀ ਨੂੰ ਲੈ ਕੇ ਸਾਬਕਾ ਐਸ.ਪੀ. ਸੰਧੂ ਨੇ ਕੀਤੀ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ <br/>

ਅਜੀਤ ਡੈਸਕ 03-03-2026
ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ-ਨਿਰਦੇਸ਼ਾਂ ਹੇਠ 14 ਮਾਰਚ ਨੂੰ ਮੋਗਾ 'ਚ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪਾਰਟੀ ਦੇ ਮਹਾਂਮੰਤਰੀ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਰੈਲੀ ਦੇ ਪ੍ਰਬੰਧਾਂ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ | ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਸੁਨੀਲ ਕੁਮਾਰ ਜਾਖੜ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦਾ ਜਨ ਆਧਾਰ ਲਗਾਤਾਰ ਵੱਧ ਰਿਹਾ ਹੈ | ਇਸ ਰੈਲੀ ਰਾਹੀਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਹਿਤ ਨੀਤੀਆਂ ਤੇ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ | ਸੰਧੂ ਨੇ ਕਿਹਾ ਕਿ ਸੂਬੇ 'ਚ ਮੌਜੂਦਾ ਹਾਲਾਤਾਂ ਕਾਰਨ ਲੋਕ ਬਦਲਾਅ ਦੀ ਇੱਛਾ ਰੱਖਦੇ ਹਨ ਤੇ 13 ਮਾਰਚ ਦੀ ਰੈਲੀ ਇਸ ਬਦਲਦੇ ਮਾਹੌਲ ਦਾ ਸਪੱਸ਼ਟ ਸੰਕੇਤ ਦੇਵੇਗੀ |

ਪਿਛਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਹੋਏ ਇਕੱਠ ਨੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਐਡਵ... ਅਗਲੀ ਖ਼ਬਰ ਮੋਗਾ ਪੁਲਿਸ ਨੇ ਗੁੰਮ ਹੋਏ 160 ਮੋਬਾਈਲ ਲੱਭ ਕੇ ਕੀਤੇ ਮਾਲਕਾਂ ਹਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।